‘ਅੱਜ ਯਾਦ ਆਇਆ ਮੈਨੂੰ ਉਹ ਸੱਜਣ, ਜਿਹਦੇ ਮਗਰ ਉਲਾਂਭੜਾ ਜੱਗ ਦਾ ਏ।’ ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। 20ਵੀਂ ਸਦੀ ਦਾ ਸਾਊਥ ਏਸ਼ੀਆ ਦਾ ਇਤਿਹਾਸ, ਸਿੱਖ ਕੌਮ ਦੇ ਨੁਕਤਾਨਿਗਾਹ ਤੋਂ ਜਾਗਰੂਕਤਾ, ਕੁਰਬਾਨੀਆਂ, ਬੇਵਕੂਫੀਆਂ, ਗੱਦਾਰੀਆਂ ਅਤੇ ਘੱਲੂਘਾਰਿਆਂ ਦਾ ਇਤਿਹਾਸ ਹੈ।...