ਸ: ਗਜਿੰਦਰ ਸਿੰਘ ਨੇ ਆਪਣੇ ਲੇਖ ਸੰਗ੍ਰਹਿ ਲਕੀਰ ਵਿੱਚ ਜਿਥੇ ਹਿੰਦੂਤਵੀਆਂ ਦੇ ਉਕਤ ਹਮਲਿਆਂ ਤੋਂ ਬਚਣ ਲਈ ਪੰਥ ਨੂੰ ਕੁਝ ਸੁਝਾਅ ਦਿੱਤੇ ਹਨ, ਉਥੇ ਖਾਲਿਸਤਾਨ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਵੀ ਪ੍ਰਗਟਾਈ ਹੈ। ਸ: ਗਜਿੰਦਰ ਸਿੰਘ ਨੇ ਇਹ ਲੇਖ ਸੰਗ੍ਰਹਿ : ਧਰਤੀ ਉਤੇ ਪਹਿਲੀ ਖ਼ਾਲਸਈ ਹਕੂਮਤ ਕਰਨ, ਨਾਨਕਸ਼ਾਹੀ ਸਿੱਕੇ ਜਾਰੀ ਕਰਨ ਅਤੇ ਗੁਰੂ ਦੇ ਨਾਂ ਦੀ ਮੋਹਰ ਚਲਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਕੀਤਾ ਹੈ। ਲਕੀਰ ਲੇਖ ਸੰਗ੍ਰਿਹ ਦੇ ਦੱਸ ਪੰਨਿਆਂ ਦਾ ਬਹੁਤ ਹੀ ਭਾਵ ਪੂਰਤ ਮੁੱਖ ਬੰਦ ਮਾਣਯੋਗ ਕਰਮਜੀਤ ਸਿੰਘ ਪੱਤਰਕਾਰ ਚੰਡੀਗੜ੍ਹ ਨੇ ਲਿਖਿਆ ਹੈ।