Author: ਮਲਕੀਤ ਸਿੰਘ ਭਵਾਨੀਗੜ੍ਹ (ਮਲਕੀਤ ਸਿੰਘ ਭਵਾਨੀਗੜ੍ਹ)

Home » Archives for ਮਲਕੀਤ ਸਿੰਘ ਭਵਾਨੀਗੜ੍ਹ
ਬਿਜਲ ਸੱਥ ਉੱਤੇ ਸਿੱਖਾਂ ਦੇ ਅੰਦਰੂਨੀ ਮਸਲੇ ਵਿਚਾਰਨ ਦਾ ਰੁਝਾਨ
Post

ਬਿਜਲ ਸੱਥ ਉੱਤੇ ਸਿੱਖਾਂ ਦੇ ਅੰਦਰੂਨੀ ਮਸਲੇ ਵਿਚਾਰਨ ਦਾ ਰੁਝਾਨ

ਪਿਛਲੇ ਕੁਝ ਸਮੇਂ ਤੋਂ ਥੋੜ੍ਹੇ ਥੋੜ੍ਹੇ ਵਕਫੇ ਦੇ ਨਾਲ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਬਾਰੇ ਲਗਾਤਾਰ ਚਰਚਾ ਚੱਲਣ ਲੱਗ ਪਈ ਹੈ। ਕਦੀ ਇਸ ਤਰ੍ਹਾਂ ਦੀਆਂ ਚਰਚਾਵਾਂ ਵਿੱਚ ਵਿਵਾਦਤ ਮੁੱਦੇ ਉਭਾਰੇ ਜਾਂਦੇ ਹਨ, ਕਦੀ ਗੁਰ ਇਤਿਹਾਸ ਉੱਤੇ ਟੀਕਾ ਟਿੱਪਣੀ ਕੀਤੀ ਜਾਂਦੀ ਹੈ, ਕਦੀ ਸਿੱਖ ਇਤਿਹਾਸ ਵਿਚਲੀਆਂ ਉਹ ਗੱਲਾਂ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ ਜਿੰਨ੍ਹਾਂ ਉੱਤੇ ਸਾਰੇ ਸਿੱਖ ਇਕਮੱਤ ਨਹੀਂ ਹਨ, ਕਦੀ ਖਾੜਕੂ ਸੰਘਰਸ਼ ਦੇ ਫੈਸਲਿਆਂ ਬਾਰੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ, ਕਦੀ ਸੰਘਰਸ਼ ਲੜ੍ਹਨ ਵਾਲੇ ਖਾੜਕੂ ਸਿੰਘਾਂ ਨੂੰ ਬਦਨਾਮ ਕਰਨ ਦੀਆਂ ਕੋਜੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਾਂ ਕਦੀ ਇਕ ਦੂਸਰੇ ਧੜੇ ਨੂੰ ਗਲਤ ਸਾਬਤ ਕਰਨ ਲਈ ਸ਼ਬਦੀ ਜੰਗ ਸ਼ੁਰੂ ਹੋ ਜਾਂਦੀ ਹੈ।

ਸਿੱਖਾਂ ਅਤੇ ਹਿੰਦੂਆਂ ਨੂੰ ਅਫ਼ਗਾਨੀਸਤਾਨ ਵਿੱਚੋਂ ਸੁਰੱਖਿਅਤ ਬਾਹਰ ਕੱਢਣ ਦਾ ਮਸਲਾ : ਸਿਆਸਤ ਬਨਾਮ ਸਰਬੱਤ ਦੇ ਭਲੇ ਦੇ ਪਾਂਧੀਆਂ ਦੀ ਜਿੰਮੇਵਾਰੀ
Post

ਸਿੱਖਾਂ ਅਤੇ ਹਿੰਦੂਆਂ ਨੂੰ ਅਫ਼ਗਾਨੀਸਤਾਨ ਵਿੱਚੋਂ ਸੁਰੱਖਿਅਤ ਬਾਹਰ ਕੱਢਣ ਦਾ ਮਸਲਾ : ਸਿਆਸਤ ਬਨਾਮ ਸਰਬੱਤ ਦੇ ਭਲੇ ਦੇ ਪਾਂਧੀਆਂ ਦੀ ਜਿੰਮੇਵਾਰੀ

ਅਫਗਾਨਿਸਤਾਨ ਦੀ ਧਰਤੀ ਪਿਛਲੇ ਤਿੰਨ ਦਹਾਕਿਆਂ ਤੋਂ ਵਿਸ਼ਵ ਤਾਕਤਾਂ ਦੀ ਦਖਲਅੰਦਾਜੀ ਅਤੇ ਘਰੇਲੂ ਖਾਨਾਜੰਗੀ ਦਾ ਕੇਂਦਰ ਬਣੀ ਰਹੀ ਹੈ। ਇਸ ਦੌਰਾਨ ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਉੱਥੇ ਵੱਸਦੇ ਸਿੱਖਾਂ ਨੇ ਵੀ ਵੱਡਾ ਸੰਤਾਪ ਹੰਢਾਇਆ ਹੈ। ਘੱਟ-ਗਿਣਤੀ 'ਚ ਹੋਣ ਕਰਕੇ ਉਹਨਾਂ ਨੂੰ ਆਪਣੀ ਜਾਨੀ-ਮਾਲੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੰਡੀਆ ਸਮੇਤ ਹੋਰ ਪੱਛਮੀ ਮੁਲਕਾਂ 'ਚ ਪ੍ਰਵਾਸ ਕਰਨਾ ਪਿਆ।

ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ
Post

ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ

ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਜਨਮ 22 ਮਾਰਚ 1893 ਨੂੰ ਪਿੰਡ ਰੱਕੜਾਂ ਬੇਟ, ਥਾਣਾ ਬਲਾਚੌਰ, ਜਿਲ੍ਹਾ ਨਵਾਂਸ਼ਹਿਰ (ਪਹਿਲਾਂ ਹੁਸ਼ਿਆਰਪੁਰ) ਵਿਖੇ ਹੋਇਆ। 12ਵੀਂ ਪਾਸ ਕਰਨ ਉਪਰੰਤ ਉਹ ਸੰਨ 1912 ਵਿੱਚ ਰਸਾਲਾ ਨੰਬਰ 4 ਹਡਸਨ ਹੌਰਸ ਵਿੱਚ ਬਤੌਰ ਕਲਰਕ ਭਰਤੀ ਹੋ ਗਏ। ਉਦੋਂ ਹੀ ਉਹਨਾਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ। ਇਕ ਸਾਲ ਬਾਅਦ ਉਹਨਾਂ ਨੂੰ ਰਸਾਲੇ ਦਾ ਦਫ਼ੇਦਾਰ ਨਿਯੁਕਤ ਕਰ ਦਿੱਤਾ ਗਿਆ। ਉੱਥੋਂ ਇੱਕ ਪਸਤੌਲ, ਕੁਝ ਬੰਬ, ਹੈੰਡਗ੍ਰਨੇਡ ਅਤੇ ਇੱਕ ਰਾਇਫ਼ਲ ਪ੍ਰਾਪਤ ਕਰ ਕੇ ਉਹਨਾਂ ਨੇ ਆਪਣੇ ਘਰ ਵਿੱਚ ਦੱਬ ਲਏ ਅਤੇ ਕੁਝ ਸਮੇਂ ਬਾਅਦ ਨੌਕਰੀ ਛੱਡ ਦਿੱਤੀ। ਫਿਰ ਕੁਝ ਸਮਾਂ ਖੇਤੀ ਕੀਤੀ ਫਿਰ 2/22 ਪੰਜਾਬੀ ਰੈਜਮੈਂਟ ਵਿੱਚ ਭਰਤੀ ਹੋਏ ਪਰ ਛੇਤੀ ਹੀ ਉਹ ਨੌਕਰੀ ਵੀ ਛੱਡ ਦਿੱਤੀ।

6 ਜੂਨ ਦੇ ਘਲੂਘਾਰਾ ਸਮਾਗਮ ’ਚ ਬਾਹਰੀ ਦਖਲ-ਅੰਦਾਜ਼ੀ ਅਤੇ ਅਸੀਂ
Post

6 ਜੂਨ ਦੇ ਘਲੂਘਾਰਾ ਸਮਾਗਮ ’ਚ ਬਾਹਰੀ ਦਖਲ-ਅੰਦਾਜ਼ੀ ਅਤੇ ਅਸੀਂ

ਜੂਨ 1984 ਵਿੱਚ ਬਿਪਰ ਰਾਜ-ਹਉੰ ਨੇ ਦਰਬਾਰ ਸਾਹਿਬ, ਸ੍ਰੀ ਅਮ੍ਰਿਤਸਰ ਸਮੇਤ ਅਨੇਕਾਂ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕੀਤਾ, ਇਸ ਬਹੁ-ਪਸਾਰੀ ਅਤੇ ਵਿਆਪਕ ਹਮਲੇ ਨੂੰ ਪੰਥ ਤੀਜੇ ਘੱਲੂਘਾਰੇ ਵਜੋਂ ਯਾਦ ਕਰਦਾ ਹੈ। ਸਿੱਖਾਂ ਦੀ ਇਹ ਰਿਵਾਇਤ ਹੈ ਕਿ ਉਹ ਆਪਣੇ ਗੁਰੂਆਂ ਦੇ ਪ੍ਰਕਾਸ਼ ਦਿਹਾੜੇ, ਸ਼ਹੀਦੀ ਦਿਹਾੜੇ, ਗੁਰੂ ਦੇ ਰਾਹ ਉੱਤੇ ਚੱਲ ਕੇ ਜੋ ਸਿੱਖ ਸ਼ਹੀਦ ਹੁੰਦੇ ਉਹਨਾਂ ਦੇ ਸ਼ਹੀਦੀ ਦਿਹਾੜੇ ਮਨਾਉਂਦੇ ਹਨ। ਕਥਾ, ਕੀਰਤਨ, ਢਾਡੀ, ਕਵੀਸ਼ਰਾਂ ਰਾਹੀਂ ਸਿੱਖ ਸੰਗਤ ਆਪਣੇ ਸ਼ਹੀਦਾਂ ਨੂੰ ਯਾਦ ਕਰਦੀ ਹੈ। ਇਹੀ ਯਾਦ ਨੂੰ ਤਾਜ਼ਾ ਰੱਖਦਿਆਂ ਸਿੱਖ ਸੰਗਤ ਵਰਤਮਾਨ ਵਿੱਚ ਬੈਠਿਆਂ ਇਤਿਹਾਸ ਦੇ ਦਰਸ਼ਨ ਕਰਦੀ ਹੈ ਅਤੇ ਭਵਿੱਖ ਵਿੱਚ ਆਪਣੇ ਅਮਲਾਂ ਲਈ ਗੁਰੂ ਪਾਤਿਸਾਹ ਨੂੰ ਅਰਦਾਸ ਕਰਦੀ ਹੈ। ਯਾਦ ਰੱਖਣ ਵਿੱਚ ਜੋ ਤਾਕਤ ਹੈ ਉਹ ਤਾਕਤ ਭਵਿੱਖ ਨੂੰ ਇਤਿਹਾਸ ਦੇ ਹਾਣਦਾ ਕਰਨ ਦੇ ਸਮਰੱਥ ਹੁੰਦੀ ਹੈ ਜਿਸ ਕਰਕੇ ਹੁਕਮਰਾਨ ਜਾਂ ਇਤਿਹਾਸ ਦਾ ਗੁਨਾਹਗਾਰ ਇਹ ਕਦੀ ਨਹੀਂ ਚਾਹੁੰਦਾ ਕਿ ਇਹ ਯਾਦ ਬਣੀ ਰਹੇ। ਉਹ ਯਤਨ ਕਰਦਾ ਹੈ ਕਿ ਬੀਤੇ ਨੂੰ ਭੁਲਾ ਦਿੱਤਾ ਜਾਵੇ ਜਾਂ ਯਾਦ ਕਰਨ ਦੀ ਸਕਾਰਾਤਮਿਕਤਾ ਨੂੰ ਖਤਮ ਕਰ ਦਿੱਤਾ ਜਾਵੇ।

ਸੱਚ ਦੀ ਗਵਾਹੀ ਵਿੱਚ ਤੇਗ ਦੀ ਥਾਂ
Post

ਸੱਚ ਦੀ ਗਵਾਹੀ ਵਿੱਚ ਤੇਗ ਦੀ ਥਾਂ

ਸੱਚ ਅਤੇ ਝੂਠ ਦੀ ਟੱਕਰ ਹਮੇਸ਼ਾ ਹੀ ਰਹਿਣੀ ਹੈ, ਇਤਿਹਾਸ ਵਿੱਚ ਇਸਦੀਆਂ ਬੇਅੰਤ ਗਵਾਹੀਆਂ ਹਨ, ਵਰਤਮਾਨ ਵਿੱਚ ਇਹ ਵੱਖੋ ਵੱਖਰੇ ਰੂਪਾਂ ਵਿੱਚ ਮੌਜੂਦ ਹੈ ਅਤੇ ਭਵਿੱਖ ਵਿੱਚ ਵੀ ਇਸ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਇਸ ਦੇ ਰੂਪ ਸਮੇਂ ਮੁਤਾਬਿਕ ਬਦਲਦੇ ਰਹਿੰਦੇ ਹਨ ਪਰ ਇਹ ਜਦੋਂ ਵੀ ਆਪਣੇ ਸਿਖਰ ਨੂੰ ਛੂਹੰਦੀ ਹੈ ਤਾਂ ਹਮੇਸ਼ਾ ਜਾਨ ਅਤੇ ਮਾਲ ਦੀ ਬਲੀ ਮੰਗਦੀ ਹੈ। ਸੱਚ ਦੀ ਗਵਾਹੀ ਭਰਦੇ ਵਕਤ ਝੂਠ ਦੇ ਪਲੜੇ ਚ ਬੈਠੇ ਦੀ ਸਮਝ ਹੋਣੀ ਜਰੂਰੀ ਹੈ ਪਰ ਨਾਲ ਆਪਣੇ ਆਪ ਦੀ ਸਮਝ ਹੋਣੀ ਇਸ ਤੋਂ ਵੀ ਜਿਆਦਾ ਜਰੂਰੀ ਹੈ। ਜੇਕਰ ਆਪਣੇ ਆਪ ਦੀ ਅਸਲੀਅਤ ਤੋਂ ਵਾਕਿਫ ਨਹੀਂ ਤਾਂ ਵੀ ਇਹ ਟੱਕਰ ਨੂੰ ਬਣ ਰਹੇ ਇਤਿਹਾਸ ਵਿੱਚ ਸੱਚ ਦੀ ਗਵਾਹੀ ਵਜੋਂ ਸਹੀ ਥਾਂ ਨਹੀਂ ਮਿਲ ਸਕਦੀ

ਪੂਰਨ ਪੁਰਖ ਨਹੀ ਡੋਲਾਨੇ …
Post

ਪੂਰਨ ਪੁਰਖ ਨਹੀ ਡੋਲਾਨੇ …

ਪਹਿਲੇ ਗੁਰੂ ਨਾਨਕ ਜੀ ਤੋਂ ਦਸਵੇਂ ਗੁਰੂ ਨਾਨਕ ਜੀ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਵਿੱਚੋਂ ਮਨੁੱਖ ਨੂੰ ਜੋ ਵਿਰਾਸਤ ਮਿਲ ਰਹੀ ਹੈ, ਜੋ ਆਤਮਿਕ ਸੇਧ ਮਿਲ ਰਹੀ ਹੈ ਉਹ ਸਾਂਝੀਵਾਲਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦੀ ਹੈ। ਜਦੋਂ ਸਿੱਖ ਗੁਰੂ ਨੂੰ ਮਹਿਸੂਸ ਕਰਦਾ ਹੈ ਤਾਂ ਉਹਦਾ ਮੂੰਹ ਆਪਣੀ ਵਿਰਾਸਤ ਵੱਲ ਨੂੰ ਹੋ ਜਾਂਦਾ ਹੈ। ਉਹ ਸਭ ਦੁਨਿਆਵੀ ਤਾਕਤਾਂ ਦੇ ਭੈਅ ਤੋਂ ਕੋਹਾਂ ਦੂਰ ਲੰਘ ਜਾਂਦਾ ਹੈ। ਉਹ ਸੁਰਤ ਦੇ ਗਿਆਨ ਵਿੱਚ ਵਿਚਰਦਾ ਹੋਇਆ ਸਭ ਦੁਨਿਆਵੀ ਪੜ੍ਹਾਈਆਂ ਪਿੱਛੇ ਛੱਡ ਜਾਂਦਾ ਹੈ। ਉਹਦੇ ਲਈ ਸਭ ਯੱਕ-ਤੱਕ ਮਿੱਟੀ ਹੋ ਜਾਂਦੇ ਹਨ।

ਘੱਲੂਘਾਰਾ ਜੂਨ 84: ਵੱਖ-ਵੱਖ ਗੁਰਦੁਆਰਿਆਂ ‘ਤੇ ਹੋਏ ਫੌਜੀ ਹਮਲਿਆਂ ਦੀ ਵਿਥਿਆ (ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)
Post

ਘੱਲੂਘਾਰਾ ਜੂਨ 84: ਵੱਖ-ਵੱਖ ਗੁਰਦੁਆਰਿਆਂ ‘ਤੇ ਹੋਏ ਫੌਜੀ ਹਮਲਿਆਂ ਦੀ ਵਿਥਿਆ (ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)

ਸਿੱਖ ਪਿਛਲੀਆਂ ਸਦੀਆਂ ਵਿੱਚ ਜਰਵਾਣਾ ਰੂਪ ਧਾਰ ਚੁੱਕੀ ਤੁਰਕ, ਅਫਗਾਨ, ਫ਼ਿਰੰਗੀ ਰਾਜ-ਹਉਂ ਨਾਲ ਸੰਘਰਸ਼ ਕਰਦੇ ਰਹੇ ਹਨ ਪਰ ਬਿਪਰ ਰਾਜ-ਹਉਂ ਨਾਲ ਪਹਿਲੀ ਵਾਰ ਸਿੱਖਾਂ ਦਾ ਸਿੱਧਾ ਵਾਅ-ਵਾਸਤਾ ਪਿਆ। ਗੁਰੂ ਨਾਨਕ ਪਾਤਿਸਾਹ ਦੇ ਵੇਲੇ ਤੋਂ ਹੀ ਬਿਪਰ ਅਤੇ ਗੁਰਮਤਿ ਵਿਚਾਰਧਾਰਾ ਦਾ ਟਕਰਾਅ ਸ਼ੁਰੂ ਹੋ ਗਿਆ ਸੀ ਪਰ 1947 ਤੋਂ ਬਾਅਦ ਜਦੋਂ ਬਿਪਰ ਨੂੰ ਤਖਤ ਮਿਲ ਗਿਆ ਫਿਰ ਇਸ ਨੇ ਸਾਰੇ ਪਸਾਰਾਂ ਵਿੱਚ ਆਪਣਾ ਹਮਲਾ ਤੇਜ਼ ਕਰ ਦਿੱਤਾ। ਸਮੇਂ ਦੇ ਤਖਤਾਂ ਨਾਲ ਸਿੱਖ ਪਹਿਲਾਂ ਵੀ ਲੜ੍ਹਦੇ ਰਹੇ ਹਨ ਪਰ ਇਸ ਵਾਰ ਦੇ ਮਨੋਵਿਗਿਆਨਕ ਅਸਰ ਪਹਿਲਾਂ ਨਾਲੋਂ ਬਿਲਕੁਲ ਵੱਖਰੇ ਅਤੇ ਘਾਤਕ ਹਨ। ਇਕ ਤਾਂ ਇਸ ਵਾਰ ਹਮਲਾਵਰ ਕਿਤੋਂ ਬਾਹਰੀ ਖਿੱਤੇ ’ਚੋਂ ਨਹੀਂ ਆਇਆ ਸਗੋਂ ਇੱਥੋਂ ਦੇ ਸਥਾਨਿਕ ਮੱਤ ਵਾਲੇ ਹੀ ਹਮਲਾਵਰ ਹੋਏ ਜਿਸ ਵਰਤਾਰੇ ਦੀ ਸਿੱਖਾਂ ਦਾ ਵੱਡਾ ਹਿੱਸਾ ਆਸ ਨਹੀਂ ਸੀ ਕਰਦਾ ਅਤੇ ਦੂਸਰਾ ਵਰਤਮਾਨ ਸਟੇਟ ਨੇ ਮਨੋਵਿਗਿਆਨਕ ਹਮਲਾ ਡੂੰਘਾ ਕਰਨ ਲਈ ਬਹੁਤ ਜਿਆਦਾ ਤਰੱਕੀ ਵੀ ਕਰ ਲਈ ਹੈ। ਜਦੋਂ ਵਿਚਾਰਾਂ ਦਾ ਫਰਕ ਦੁਸ਼ਮਣੀ ਵਿੱਚ ਬਦਲ ਜਾਵੇ ਅਤੇ ਦੁਸ਼ਮਣੀ ਇੱਥੋਂ ਤੱਕ ਪਹੁੰਚ ਜਾਵੇ ਕਿ ਉਹ ਨਸਲਕੁਸ਼ੀ ਵਿੱਚ ਬਦਲ ਜਾਵੇ ਤਾਂ ਇਸ ਦੇ ਕਾਰਨ ਸਧਾਰਨ ਨਹੀਂ ਹੁੰਦੇ। ਇਹ ਲੜ੍ਹਾਈ ਮੁਕਤੀ ਦੇ ਵੱਖੋ-ਵੱਖਰੇ ਰਾਹ ਹੋਣ ਕਾਰਨ (ਭਾਵ ਧਰਮਾਂ ਦੀ ਲੜ੍ਹਾਈ) ਸਗੋਂ ਇਹ ਹਮਲਾ ਪਦਾਰਥਕ ਅਧਾਰ ਵਾਲੇ ਬਿਪਰ (ਅਧਰਮੀ) ਨੇ ਰੂਹਾਨੀ ਮਾਰਗ ਉੱਤੇ ਚੱਲਣ ਵਾਲੇ ਗੁਰਮੁਖਾਂ (ਧਰਮੀਆਂ) ਉੱਤੇ ਕੀਤਾ।

ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ…
Post

ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ…

ਅਸੀਂ ਰੋਜ਼ਾਨਾਂ ਦੋਵਾਂ ਵੇਲਿਆਂ ਦੀ ਅਰਦਾਸ ਵਿੱਚ ਪੜ੍ਹਦੇ ਹਾਂ ਕਿ “ਜਿੰਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ’ਤੇ ਚੜ੍ਹੇ, ਤਨ ਆਰਿਆਂ ਨਾਲ ਚਿਰਾਏ, ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲਣਾ ਜੀ ਵਾਹਿਗੁਰੂ।” ਸਿੱਖ ਹਮੇਸ਼ਾਂ ਗੁਰਦੁਆਰਿਆਂ ਲਈ ਕੁਰਬਾਨੀਆਂ ਕਰਨ ਨੂੰ ਤਿਆਰ ਰਹਿੰਦੇ ਹਨ, ਜਿੰਨ੍ਹਾਂ ਹਿੱਸੇ ਇਹ ਸੇਵਾ ਆ ਜਾਂਦੀ ਹੈ ਉਹ ਬਿਨਾ ਕਿਸੇ ਯੱਕ-ਤੱਕ ਦੇ ਆਪਣਾ ਆਪ ਕੁਰਬਾਨ ਕਰ ਦਿੰਦੇ ਹਨ ਅਤੇ ਬਾਕੀ ਰਹਿੰਦੇ ਇਸ ਸੇਵਾ ਲਈ ਅਰਦਾਸਾਂ ਕਰਦੇ ਹਨ ਅਤੇ ਕੁਰਬਾਨ ਹੋਇਆਂ ਨੂੰ ਸਿਜਦੇ ਕਰਨ ਹਨ।

ਕਿਸਾਨੀ ਸੰਘਰਸ਼ – ਫੈਸਲੇ ਸੁਣਾਉਣ ਅਤੇ ਪ੍ਰਭਾਵਿਤ ਕਰਨ ਵਾਲਿਆਂ ਵਿੱਚ ਸੰਵਾਦ ਜਰੂਰੀ
Post

ਕਿਸਾਨੀ ਸੰਘਰਸ਼ – ਫੈਸਲੇ ਸੁਣਾਉਣ ਅਤੇ ਪ੍ਰਭਾਵਿਤ ਕਰਨ ਵਾਲਿਆਂ ਵਿੱਚ ਸੰਵਾਦ ਜਰੂਰੀ

ਸੁਹਿਰਦ ਹਿੱਸੇ ਵੱਲੋਂ ਇਕ ਗੱਲ ਉੱਤੇ ਲਗਾਤਰ ਜ਼ੋਰ ਦਿੱਤਾ ਜਾ ਰਿਹਾ ਸੀ ਕਿ ਸੰਘਰਸ਼ ਵਿਚਲੀ ਇਸ ਖੜੋਤ ਨੂੰ ਜਿਹੜਾ ਵੀ ਪਹਿਲਕਦਮੀ ਕਰ ਕੇ ਤੋੜੇਗਾ ਉਸ ਦਾ ਦਬਾਅ ਦੂਜੀ ਧਿਰ ਉੱਤੇ ਬਣ ਜਾਵੇਗਾ ਅਤੇ ਜੇਕਰ ਕਿਸਾਨ ਜਥੇਬੰਦੀਆਂ ਦੇ ਆਗੂ ਪਹਿਲ ਕਦਮੀ ਕਰਕੇ ਸੰਘਰਸ਼ ਦੇ ਅਗਲੇ ਪੜਾਅ ਦਾ ਪ੍ਰੋਗਰਾਮ ਐਲਾਨ ਦਿੰਦੇ ਹਨ ਤਾਂ ਸਰਕਾਰ ਦਬਾਅ ਵਿੱਚ ਆ ਜਾਵੇਗੀ, ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹੁਣ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ ਪਰ ਐਲਾਨ ਵਿਚਲੇ ਸਾਰੇ ਪ੍ਰੋਗਰਾਮਾਂ ਨਾਲ ਸੰਘਰਸ਼ ਦੇ ਹਿਮਾਇਤੀ ਵੀ ਪੂਰੀ ਤਰ੍ਹਾਂ ਸਹਿਮਤ ਦਿਖਾਈ ਨਹੀਂ ਦੇ ਰਹੇ, ਇਸਦੇ ਕਾਰਨ ਘੋਖਣੇ ਬਣਦੇ ਹਨ।

ਇਕ ਵਾਰ ਫਿਰ ਹਉਮੈਂ ਦੇ ਬੁੱਤ ਟੁੱਟੇ ਨੇ, ਤੇ ਜਦੋਂ ਇਹ ਟੁੱਟਦੇ ਨੇ ਤਾਂ …
Post

ਇਕ ਵਾਰ ਫਿਰ ਹਉਮੈਂ ਦੇ ਬੁੱਤ ਟੁੱਟੇ ਨੇ, ਤੇ ਜਦੋਂ ਇਹ ਟੁੱਟਦੇ ਨੇ ਤਾਂ …

ਪਿਛਲੇ ਤਕਰੀਬਨ ਸੱਤ ਮਹੀਨਿਆਂ ਤੋਂ ਜਦੋਂ ਤੋਂ ਇਹ ਨਵੇਂ ਖੇਤੀ ਕਨੂੰਨ ਆਰਡੀਨੈਂਸ ਦੇ ਰੂਪ ਵਿੱਚ ਆਏ ਹਨ, ਵੱਖ ਵੱਖ ਤਰੀਕਿਆਂ ਨਾਲ ਇਹਨਾਂ ਦਾ ਵਿਰੋਧ ਹੋ ਰਿਹਾ ਹੈ। ਹੁਣ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਨੂੰ ਘੇਰ ਕੇ ਬੈਠੇ ਹੋਏ ਹਨ ਅਤੇ ਲਗਾਤਾਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ। ਹੁਣ ਤੱਕ ਤਕਰੀਬਨ ਅੱਧੀ ਦਰਜਨ ਬੈਠਕਾਂ ਸਰਕਾਰ ਨੇ ਕਿਸਾਨਾਂ ਨਾਲ ਕੀਤੀਆਂ ਹਨ ਅਤੇ ਕੁਝ ਸੋਧਾਂ ਕਰਨ ਲਈ ਰਾਜੀ ਵੀ ਹੋਈ ਹੈ ਪਰ ਕਿਸਾਨਾਂ ਦੀ ਮੰਗ ਇਹ ਕਨੂੰਨ ਰੱਦ ਕਰਵਾਉਣ ਦੀ ਹੈ। ਦਿੱਲੀ ਤਖ਼ਤ ਆਪਣੇ ਸੁਭਾਅ ਤੋਂ ਮਜ਼ਬੂਰ ਹੈ, ਉਹ ਸਾਮਰਾਜੀ ਹੈ ਜੋ ਕਿਸੇ ਵੀ ਮਸਲੇ ਵਿੱਚ ਸ਼ਹਿਰੀਆਂ ਦੀ ਕੋਈ ਸਹਿਮਤੀ ਨਹੀਂ ਲੈਂਦਾ, ਕੋਈ ਦਲੀਲ ਜਾਂ ਅਪੀਲ ਨਹੀਂ ਸੁਣਦਾ/ਮੰਨਦਾ ਸਗੋਂ ਆਪਣੀ ਜਿੱਦ ਸਿਰਫ ਤਾਕਤ ਨਾਲ ਹੀ ਹਾਸਲ ਕਰਨ ਦਾ ਹਾਮੀ ਹੈ। ਪਰ ਇਸ ਵਾਰ ਓਹਦੀ ਜਿੱਦ ਟੁੱਟੀ ਹੈ, ਉਹਨੂੰ ਅੰਦਾਜ਼ਾ ਨਹੀਂ ਸੀ ਕਿ ਇਹ ਵਿਰੋਧ ਐਨਾਂ ਵਿਆਪਕ ਰੂਪ ਲੈ ਲਵੇਗਾ ਅਤੇ ਓਹਦੇ ਵੱਲੋਂ ਛੱਡੇ ਸਾਰੇ ਤੀਰ ਨਕਾਰਾ ਹੋ ਜਾਣਗੇ।

Get Sikh Pakh App

Install
×
Enable Notifications    OK No thanks