ਇੰਡੀਆ ਵਿਧਾਨ ਦੀ ਸੱਤਵੀ ਜੁਜ ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆਂ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ , ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ 1894( The Prison Act, 1894) ਅਤੇ ਜੇਲ੍ਹ ਜਾਬਤਾ ਦਸਤਾਬੇਜ (The Prison Manuals) ਅਨੁਸਾਰ ਲੈਂਦੀਆ ਹਨ।