Author: ਪ੍ਰੀਤਮ ਸਿੰਘ (ਪ੍ਰੀਤਮ ਸਿੰਘ)

Home » Archives for ਪ੍ਰੀਤਮ ਸਿੰਘ
ਮਨੁੱਖੀ ਹਕੂਕ ਲਈ ਜਸਟਿਸ ਅਜੀਤ ਸਿੰਘ ਬੈਂਸ ਦੀ ਘਾਲਣਾ
Post

ਮਨੁੱਖੀ ਹਕੂਕ ਲਈ ਜਸਟਿਸ ਅਜੀਤ ਸਿੰਘ ਬੈਂਸ ਦੀ ਘਾਲਣਾ

ਜਸਟਿਸ ਅਜੀਤ ਸਿੰਘ ਬੈਂਸ ਲੰਘੀ 11 ਫਰਵਰੀ ਨੂੰ ਚੰਡੀਗੜ੍ਹ ਵਿਚਲੇ ਆਪਣੇ ਘਰ ਵਿਚ ਅਕਾਲ ਚਲਾਣਾ ਕਰ ਗਏ। ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜੱਜ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਮਗਰੋਂ ਉਹ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਉੱਘੜਵਾਂ ਚਿਹਰਾ ਬਣ ਗਏ ਸਨ। ਉਨ੍ਹਾਂ ਦੀ ਉਮਰ ਸੌ ਸਾਲਾਂ ਨੂੰ ਢੁਕੀ ਹੋਈ ਸੀ। ਆਪਣੇ ਦਸ ਸਾਲਾਂ ਦੇ ਸੇਵਾਕਾਲ (1974-84) ਦੌਰਾਨ ਉਹ ਇਕ ਅਲੱਗ ਹੀ ਕਿਸਮ ਦੇ ਜੱਜ ਵਜੋਂ ਜਾਣੇ ਜਾਂਦੇ ਸਨ। ਹਾਈ ਕੋਰਟ ਦੇ ਬਹੁਤੇ ਜੱਜਾਂ ਦੇ ਸਮਾਜਿਕ ਜੀਵਨ ਤੇ ਵਿਸ਼ਵ ਦ੍ਰਿਸ਼ਟੀ ਕਰ ਕੇ ਉਨ੍ਹਾਂ ਦੀ ਪਛਾਣ ਨਿਜ਼ਾਮ ਪੱਖੀ ਹੁੰਦੀ ਹੈ