ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ ਇਹ ਸਾਬਤ ਕੀਤਾ ਕਿ ਸੰਗਤ ਸਮਰੱਥ ਹੈ।
Author: ਸਿੱਖ ਪੱਖ ਜਥਾ (ਸਿੱਖ ਪੱਖ ਜਥਾ )
ਬਹਿਰਾਮ ਬੇਅਦਬੀ ਮਾਮਲੇ ਵਿਚ ਪ੍ਰਬੰਧਕਾਂ ਨੇ ਸੰਗਤ ਅੱਗੇ ਅਣਗਹਿਲੀ ਕਬੂਲੀ; ਇਲਾਕੇ ਵਿਚ ਤਾਲਮੇਲ ਲਈ ਸੰਗਤ ਨੇ ਕਮੇਟੀ ਬਣਾਈ
ਕੁਝ ਦਿਨ ਪਹਿਲਾਂ ਪਠਾਨਕੋਟ ਜਿਲ੍ਹੇ ਦੇ ਕਸਬਾ ਬਹਿਰਾਮ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਸੁਥਰਾ ਜੀ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਸ ਸੰਬੰਧ ਵਿੱਚ ਅਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾ ਕੇ ਪਸਚਾਤਾਪ ਦੀ ਅਰਦਾਸ ਕੀਤੀ ਗਈ। ਸੰਗਤਾਂ ਵਡੀ ਗਿਣਤੀ ਵਿੱਚ ਹਾਜ਼ਰ ਸਨ।ਸਿੱਖ ਆਗੂਆਂ ਨੇ ਵਾਰਦਾਤਾਂ ਨੂੰ ਸਦੀਵੀ ਠੱਲ੍ਹ ਪਾਉਣ ਲਈ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਬੇਅਦਬੀ ਦੀਆਂ ਵਾਰਦਾਤਾਂ ਗੁਰੂ ਪੰਥ ਨੂੰ ਵੱਡੀ ਚਨੌਤੀ ਹੈ। ਇਸ ਨੂੰ ਠੱਲਣਾ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਖ਼ਾਲਸੇ ਦਾ ਮੁੱਖ ਫ਼ਰਜ਼ ਤੇ ਜ਼ਿੰਮੇਵਾਰੀ ਹੈ।
ਸ਼ਹੀਦ ਜਨਰਲ ਲਾਭ ਸਿੰਘ ਨਮਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ
ਲੰਘੀ ੧੨ ਜੁਲਾਈ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆਂ ਵਲੋਂ ਆਰੰਭੇ ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਂਦਿਆਂ ਸ਼ਹੀਦ ਹੋਏ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਰਹੇ ਜਨਰਲ ਭਾਈ ਲਾਭ ਸਿੰਘ ਪੰਜਵੜ ਉਰਫ ਸੁਖਦੇਵ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰ ਵਲੋ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸ਼ਹੀਦ ਸਿੰਘਾ ਪੰਜਵੜ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਪੰਥ ਸੇਵਕ ਸਖਸ਼ੀਅਤਾਂ ਨੇ ਵਿਸ਼ਵ ਸਿੱਖ ਇਕੱਤਰਤਾ ਲਈ ਅਕਾਲ ਪੁਰਖ ਅਤੇ ਗੁਰ-ਸੰਗਤਿ ਤੇ ਖਾਲਸਾ ਪੰਥ ਦਾ ਧੰਨਵਾਦ ਕੀਤਾ
ਲੰਘੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦੇਣ ਵਾਲੀਆਂ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕਾ ਸਿੰਘ ਈਸੜੂ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਵਿਸ਼ਵ ਸਿੱਖ ਇਕੱਤਰਤਾ ਦੀ ਸਫਲਤਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੈ।
ਗੁਰੂ ਖਾਲਸਾ ਪੰਥ ਵਿਚ 100 ਸਾਲ ਬਾਅਦ ਹੋਈ ਗੁਰਮਤੇ ਦੀ ਵਾਪਸੀ
ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੀਬ 100 ਸਾਲ ਦੇ ਵਕਫੇ ਬਾਅਦ ਸਿੱਖਾਂ ਵੱਲੋਂ ਸਾਂਝੇ ਤੌਰ ਉੱਤੇ ਗੁਰਮਤੇ ਰਾਹੀਂ ਸਾਂਝਾ ਫੈਸਲਾ ਲਿਆ ਗਿਆ। ਅੱਜ ਦੇ ਗੁਰਮਤੇ ਵਿਚ ਕਿਹਾ ਗਿਆ ਹੈ ਕਿ “ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਇੱਕ ਨਿਸ਼ਕਾਮ ਅਤੇ ਖੁਦ ਮੁਖਤਿਆਰ ਜਥਾ ਸਿਰਜਿਆ ਜਾਵੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਗੁਰਮਤਾ ਸੰਸਥਾ ਮੁਤਾਬਕ ਕਰੇ”।
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸ਼ੁਰੂ; ਪੰਥਕ ਰਿਵਾਇਅਤ ਅਨੁਸਾਰ ਗੁਰਮਤਾ ਸੋਧਿਆ ਜਾਵੇਗਾ
ਅੱਜ ਮੀਰੀ-ਪੀਰੀ ਦਿਹਾੜਾ ਹੈ। ਛੇਵੇਂ ਸਤਿਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਨਾਲ ਸੰਬੰਧਤ ਪਵਿੱਤਰ ਦਿਵਸ ਹੈ। ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਕੀਤੀ। ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦਾ ਜਲੌਅ ਪਰਗਟ ਕਰਨ ਵਾਲਾ ਸ਼੍ਰੋਮਣੀ ਅਸਥਾਨ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਗੁਰਮਤਾ ਕਰਕੇ ਆਪਣੇ ਸਾਂਝੇ ਫੈਸਲੇ ਲੈਂਦਾ ਰਿਹਾ ਹੈ।
ਵਿਸ਼ਵ ਸਿੱਖ ਇਕੱਤਰਤਾ ਵਿਚ ਗੁਰਮਤੇ ਦੀ ਵਿਧੀ ਰਾਹੀਂ ਲਿਆ ਜਾਵੇਗਾ ਸਾਂਝਾ ਫੈਸਲਾ: ਪੰਥ ਸੇਵਕ ਸ਼ਖ਼ਸੀਅਤਾਂ
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਅੰਮ੍ਰਿਤਸਰ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਗੁਰਬਾਣੀ ਪ੍ਰਸਾਰਣ ਮਸਲਾ: ਪੰਥ ਸੇਵਕ ਸ਼ਖ਼ਸੀਅਤਾਂ ਨੇ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੋਹਾਂ ਨੂੰ ਗਲਤ ਕਰਾਰ ਦਿੱਤਾ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਗੁਰਦੁਆਰਾ ਐਕਟ ਵਿੱਚ ਤਰਮੀਮ ਭਗਵੰਤ ਮਾਨ ਸਰਕਾਰ ਦਾ ਸਿੱਖਾਂ ਦੇ ਧਾਰਮਿਕ ਮਾਲਿਆਂ ਵਿੱਚ ਦਖ਼ਲ ਹੈ। ਉਹਨਾ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਪ੍ਰਸਾਰਨ ਲਈ ਟੈਂਡਰਾਂ ਦੀ ਗੱਲ ਬਾਦਲ ਪਰਿਵਾਰ ਨੂੰ ਲਾਹਾ ਦਿਵਾਉਣ ਵਾਲੀ ਗੁਰਮਤਿ ਵਿਰੋਧੀ ਸੋਚ ਹੈ।
ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨਾ ਸਿੱਖਾਂ ਦੀ ਅਵਾਜ਼ ਦਬਾਉਣ ਦਾ ਯਤਨ: ਪੰਥ ਸੇਵਕ
ਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਦੇ ਸ਼ਹਿਰ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਭਾਈ ਹਰਦੀਪ ਸਿੰਘ ਨਿੱਝਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਸ਼ਹੀਦ ਕਰਕੇ ਸਿੱਖਾਂ ਦੀ ਹੱਕ, ਸੱਚ ਤੇ ਆਜ਼ਾਦੀ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ।
ਸੰਸਾਰ ਭਰ ਦੇ ਸਰਗਰਮ ਸਿੱਖ ਜਥਿਆਂ ਤੇ ਸੰਸਥਾਵਾਂ ਦੀ ਨੁਮਾਇੰਦਾ ਵਿਸ਼ਵ ਸਿੱਖ ਇਕੱਤਰਤਾ 28 ਜੂਨ ਨੂੰ: ਪੰਥ ਸੇਵਕ
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਅੱਜ ਬਠਿੰਡਾ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।