Category: ਸਿੱਖ ਖਬਰਾਂ

ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ
Post

ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ

ਜੁਝਾਰੂ ਪੰਥਕ ਸਖਸ਼ੀਅਤਾਂ ਭਾਈ ਰਾਜਿੰਦਰ ਸਿੰਘ ਮੁਗਲਵਾਲ,  ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਤਖਤ ਸਾਹਿਬਾਨ ਦੇ ਪ੍ਰਬੰਧ ਵਿਚ ਪੰਥਕ ਪੰਚ ਪ੍ਰਧਾਨੀ ਪ੍ਰਣਾਲੀ ਅਤੇ ਗੁਰਮਤਾ ਜੁਗਤ ਦੀ ਥਾਂ ਵੋਟ ਤੰਤਰ ਜਾਂ ਸਰਕਾਰੀ/ਕਨੂੰਨੀ ਦਖਲ-ਅੰਦਾਜੀ ਵਾਲੇ ਬੋਰਡਾਂ/ਕਮੇਟੀਆਂ ਦਾ ਪ੍ਰਬੰਧ ਤਖਤ ਸਾਹਿਬਾਨ ਦੀ ਮਾਣ-ਮਰਿਆਦਾ ਦੀ ਉਲੰਘਣਾ ਦਾ ਕਾਰਨ ਬਣ ਰਿਹਾ ਹੈ।

ਸ਼੍ਰੋ.ਗੁ.ਪ੍ਰ.ਕ. ਨੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਈ
Post

ਸ਼੍ਰੋ.ਗੁ.ਪ੍ਰ.ਕ. ਨੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ ਇਕ ਮਤੇ ਰਾਹੀਂ ਸਿੱਖ ਗੁਰੂ ਸਾਹਿਬਾਨ ਅਤੇ ਗੁਰੂ ਸਾਹਿਬਾਨ ਦੇ ਪਰਿਵਾਰਾਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ।

ਮੋਦੀ ਸਰਕਾਰ ਵੱਲੋਂ ਸਿੱਖ ਮਸਲੇ ਹੱਲ ਕਰਨ ਦੇ ਦਾਅਵੇ ਬਾਰੇ ਪੰਥਕ ਸਖਸ਼ੀਅਤਾਂ ਦਾ ਸਾਂਝਾ ਬਿਆਨ
Post

ਮੋਦੀ ਸਰਕਾਰ ਵੱਲੋਂ ਸਿੱਖ ਮਸਲੇ ਹੱਲ ਕਰਨ ਦੇ ਦਾਅਵੇ ਬਾਰੇ ਪੰਥਕ ਸਖਸ਼ੀਅਤਾਂ ਦਾ ਸਾਂਝਾ ਬਿਆਨ

ਪੰਥਕ ਸੰਘਰਸ਼ ਵਿਚ ਸਰਗਰਮ ਰਹੀਆਂ ਜੁਝਾਰੂ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਵੱਲੋਂ ਅੱਜ ਮਿਤੀ 8 ਦਸੰਬਰ 2022 ਨੂੰ ਇਕ ਲਿਖਤੀ ਬਿਆਨ ਜਾਰੀ ਕੀਤਾ ਗਿਆ

ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਨਵੀਂ ਕਿਤਾਬ ਜਾਰੀ
Post

ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਨਵੀਂ ਕਿਤਾਬ ਜਾਰੀ

ਚੀਮਾ ਬਾਠ ਵਿਖੇ ਸਾਕਾ ਪੰਜਾ ਸਾਹਿਬ ਦੀ ੧੦੦ ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਨਿੱਚਰਵਾਰ (3 ਦਸੰਬਰ) ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਡਾ. ਗੁਰਪ੍ਰੀਤ ਸਿੰਘ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪ੍ਰਿੰਸੀਪਲ ਭਾਈ ਕੰਵਲਜੀਤ ਸਿੰਘ ਵੱਲੋਂ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਅਤੇ ਇਸ ਦੀ ਵਿਆਖਿਆ ਬਾਰੇ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ ਗਏ।

ਫਿਲੌਰ ਨੇੜੇ ਮਨਸੂਰਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੇ ਵੇਰਵੇ
Post

ਫਿਲੌਰ ਨੇੜੇ ਮਨਸੂਰਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੇ ਵੇਰਵੇ

ਸਮਾਗਮ ਦੀ ਸਮਾਪਤੀ ਤੋਂ ਬਾਅਦ ਜਦੋਂ ਗੁਰਦੁਆਰਾ ਸਾਹਿਬ ਵਿੱਚੋਂ ਗ੍ਰੰਥੀ ਸਿੰਘ ਸਮੇਤ ਸਾਰੀ ਸੰਗਤ ਚਲੀ ਗਈ ਤਾਂ ਪ੍ਰਵਾਸੀ ਮਜ਼ਦੂਰ ਦੱਸੇ ਜਾਂਦੇ ਦੋ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਤਾਲਾ ਤੋੜ ਕੇ ਦਾਖਲ ਹੋਏ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਭੰਨਣ ਦੀ ਕੋਸ਼ਿਸ਼ ਕੀਤੀ ਗਈ। 

ਸੰਗਤ ਦੀ ਪਹਿਰੇਦਾਰੀ ਸਦਕਾ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਜਾਰੀ ਨਹੀਂ ਹੋਈ
Post

ਸੰਗਤ ਦੀ ਪਹਿਰੇਦਾਰੀ ਸਦਕਾ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਜਾਰੀ ਨਹੀਂ ਹੋਈ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਐਨੀਮੇਸ਼ਨ ਰੂਪ ਵਿਚ ਰੱਚਣ ਕਰਕੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹੰਦ ਅੱਜ ਜਾਰੀ ਨਹੀਂ ਹੋਈ। ਭਾਵੇਂ ਕਿ ਫਿਲਮ ਨਿਰਮਾਤਾ ਵੱਲੋਂ ਇਸ ਬਾਰੇ ਅਧਿਕਾਰਤ ਤੌਰ ਉੱਤੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਇਹ ਫਿਲਮ ਸਿਨਮਿਆਂ ਵਿੱਚ ਜਾਰੀ ਨਹੀਂ ਕੀਤੀ ਗਈ।

ਫਿਲਮਾਂ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚਣ ਦੇ ਕੁਰਾਹੇ ਵਿਰੁੱਧ ਸਿਧਾਂਤਕ ਪੱਖ ਪੇਸ਼ ਕਰਦੀ ਕਿਤਾਬ
Post

ਫਿਲਮਾਂ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚਣ ਦੇ ਕੁਰਾਹੇ ਵਿਰੁੱਧ ਸਿਧਾਂਤਕ ਪੱਖ ਪੇਸ਼ ਕਰਦੀ ਕਿਤਾਬ

ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਫਿਲਮ ਦਾਸਤਾਨ-ਏ-ਸਰਹਿੰਦ ਵਿਵਾਦ: ਸ਼੍ਰੋਮਣੀ ਕਮੇਟੀ ਰੱਦ ਕਰੇ, ਡਾਇਰੈਕਟਰ ਵਾਪਿਸ ਲਵੇ : ਦਲ ਖਾਲਸਾ
Post

ਫਿਲਮ ਦਾਸਤਾਨ-ਏ-ਸਰਹਿੰਦ ਵਿਵਾਦ: ਸ਼੍ਰੋਮਣੀ ਕਮੇਟੀ ਰੱਦ ਕਰੇ, ਡਾਇਰੈਕਟਰ ਵਾਪਿਸ ਲਵੇ : ਦਲ ਖਾਲਸਾ

ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਅਤੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹਿੰਦ ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਐਨੀਮੇਸ਼ਨ ਰਾਹੀ ਫਿਲਮਾਇਆ ਗਿਆ ਹੈ ਦਾ ਸਿੱਖ ਸਮਾਜ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ
Post

ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ

ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ ਹੈ, ਕਿਉਂਕਿ ਇਸ ਵਿਚ ਇਕ ਪੰਥ ਵਿਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਸਿਧਾਂਤ ਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਗਿਆ ਹੈ।