1721 ਈਸਵੀ ਪਿੱਛੋਂ ਹਰਿਮੰਦਰ ਸਾਹਿਬ ਕੰਪਲ਼ੈਕਸ ਸਿੱਖ-ਸੰਸਾਰ, ਸਿੱਖ ਇਤਿਹਾਸ, ਸਿੱਖ ਰਾਜਨੀਤੀ ਅਤੇ ਅਗੰਮੀ ਸਿੱਖ ਦਰਸ਼ਨ ਦਾ ਕੇਂਦਰ ਰਿਹਾ ਹੈ।
Category: ਸਿੱਖ ਇਤਿਹਾਸ
ਸਰਦਾਰ ਸ਼ਾਮ ਸਿੰਘ ਅਟਾਰੀਵਾਲਾ
ਮੈਂ ਅੱਜ ਫ਼ੈਸਲਾ ਕੀਤਾ ਹੈ ਕਿ ਤੈਨੂੰ ਇਕ ਸ਼ਹੀਦ ਦੀ ਅਮਰ ਗਾਥਾ ਸੁਣਾਵਾਂ। ਪਰ ਸ਼ੁਰੂ ਕਿਵੇਂ ਕਰਾਂ ? ਕਿਹੜੇ ਸ਼ਹੀਦ ਦੀ ਗੱਲ ਸ਼ੁਰੂ ਕਰਾਂ ? ਤੈਨੂੰ ਤਾਰੂ ਸਿੰਘ ਸ਼ਹੀਦ ਦੀ ਸਾਖੀ ਸੁਣਾਵਾਂ,
ਕਿਤਾਬ ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ ਬਾਰੇ ਕੁਝ ਵਿਚਾਰ
ਨਵੰਬਰ ਚੌਰਾਸੀ ਦੀ ਸਿੱਖ ਨਸਲਕੁਸ਼ੀ ਦੀ ਭਾਰਤ ਵਿਚਲੀ ਥਾਂਵਾਂ ਦੀ ਨਿਸ਼ਾਨਦੇਹੀ ਅਤੇ ਇਸ ਨਸਲਕੁਸ਼ੀ ਦੇ ਸੁਭਾਅ ਨੂੰ ਬਹੁਤਾ ਨੇੜਿਓਂ ਜਾਨਣ ਦੇ ਇੱਛੁਕ ਪਾਠਕਾਂ ਲਈ ਇਹ ਕਿਤਾਬ ਬਹੁਤ ਹੀ ਸਹੀ ਸਰੋਤ ਬਣਦੀ ਹੈ।
ਵਿਸ਼ੇਸ ਲੇਖ – ਬਾਬਾ ਦੀਪ ਸਿੰਘ ਜੀ
ਗੁਰਦੁਆਰਿਆਂ ਦੀ ਆਜ਼ਾਦੀ ਤੇ ਪਵਿੱਤਰਤਾ ਲਈ ਅਨੇਕਾਂ ਸਿੰਘਾਂ ਨੇ ਆਪਣੇ ਜੀਵਨ ਲੇਖੇ ਲਾਏ ਹਨ ਤੇ ਅਮਰ ਪਦਵੀ ਪਾ ਗਏ ਹਨ। ਇਨ੍ਹਾਂ ਸ਼ਹੀਦਾਂ ਵਿਚੋਂ ਬਾਬਾ ਦੀਪ ਸਿੰਘ ਜੀ ਉਹ ਮਹਾਨ ਸ਼ਹੀਦ ਹਨ
ਸਿੱਖ ਜਰਨੈਲ ਹਰੀ ਸਿੰਘ ਨੂੰ ‘ਨਲੂਆ’ ਤਖ਼ੱਲਸ ਕਿਵੇਂ ਮਿਲਿਆ ਸੀ?
ਖ਼ਾਲਸਾ ਦਰਬਾਰ ਵਿਚ ਸਰਦਾਰ ਹਰੀ ਸਿੰਘ ਦੇ ਕੁਝ ਮਹੀਨੇ ਹੀ ਬੀਤੇ ਸਨ ਕਿ ਇਕ ਦਿਨ ਮਹਾਰਾਜਾ ਸਾਹਿਬ ਦੇ ਨਾਲ ਆਪ ਬੇਲੇ ਵਿਚ ਸ਼ਿਕਾਰ ਲਈ ਗਏ। ਅਜੇ ਇਹ ਸ਼ਿਕਾਰਗਾਹ ਵਿਚ ਵੜੇ ਹੀ ਸਨ ਕਿ ਸਰਦਾਰ ਹਰੀ ਸਿੰਘ ਦੇ ਸਾਹਮਣੇ ਇਕ ਬੜਾ ਆਦਮ ਖਾਣਾ ਸ਼ੇਰ ਉੱਠਿਆ ਤੇ ਬੜੀ ਤੇਜ਼ੀ ਨਾਲ ਛਲਾਂਗ ਮਾਰ ਕੇ ਸਰਦਾਰ ਜੀ ਨਾਲ ਲਪਕ ਗਿਆ ਤੇ ਆਪਣਾ ਪੂਰਾ ਬਲ ਲਾ ਕੇ ਸਰਦਾਰ ਜੀ ਨੂੰ ਹੇਠਾਂ ਗਿਰਾਉਣ ਦਾ ਯਤਨ ਕਰਨ ਲੱਗਾ।
ਭਾਈ ਵੀਰ ਸਿੰਘ ਦੀ ਮੌਲਿਕ ਪ੍ਰਤੀਭਾ
ਭਾਈ ਵੀਰ ਸਿੰਘ ਸਿੱਖ ਸੁਰਤਿ ਦੀ ਪਰਵਾਜ਼ ਦੀ ਇਕ ਮੌਲਿਕ ਪ੍ਰਤੀਭਾ ਹੈ। ਵੀਹਵੀਂ ਸਦੀ ਵਿਚ ਭਾਈ ਵੀਰ ਸਿੰਘ ਦਾ ਯੋਗਦਾਨ ਅਮੁੱਲ ਹੈ। ਉਨ੍ਹਾਂ ਦੀਆਂ ਲਿਖਤਾਂ ਪ੍ਰਜਵਲਿਤ ਸਿੱਖ ਸੁਰਤਿ ਦੇ ਧਿਆਨੀ ਮੰਡਲਾਂ ਵਿਚੋਂ ਕਲਮ ਰਾਹੀਂ ਰੂਪਮਾਨ ਹੁੰਦੀਆਂ ਹਨ। ਗੁਰ-ਇਤਿਹਾਸ ਨੂੰ ਲਿਖਣ ਸਮੇਂ ਭਾਈ ਸਾਹਿਬ ਨੇ ਗੁਰੂ ਸਾਹਿਬ ਦੀ ਇਲਾਹੀ ਜੋਤ ਨੂੰ ਕਿਰਿਆਸ਼ੀਲ ਜਾਂ ਰੂਪਮਾਨ ਹੁੰਦਿਆਂ ਵਿਖਾਇਆ,
ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਦਾਸਤਾਨ-ਏ-ਸਰਹੰਦ ਫਿਲਮ ਬੰਦ ਹੋਵੇ
ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਬਿੰਬ ਨੂੰ ਉਵੇਂ ਹੀ ਕਿਸੇ ਬਿਪਰਵਾਦੀ ਤਰੀਕੇ ਪੇਸ਼ ਨਹੀਂ ਕੀਤਾ ਜਾ ਸਕਦਾ ਜਿਵੇਂ ਗੁਰੂ ਬਿੰਬ ਨਹੀਂ ਪੇਸ਼ ਹੋ ਸਕਦਾ। ਇਸ ਲਈ ਗੁਰਮਤਿ ਰਵਾਇਤ ਅੰਦਰ ਇਨ੍ਹਾਂ ਦੀਆਂ ਨਕਲਾਂ ਲਾਹੁਣ ’ਤੇ ਸਵਾਂਗ ਰਚਣ ਦੀ ਵੀ ਸਖਤ ਮਨਾਹੀ ਹੈ।...
ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ) ਕਿਤਾਬ ਦੀ ਭੂਮਿਕਾ
ਇਤਿਹਾਸ ਵਿਚ ਲੰਬਾ ਸਮਾਂ ਸਿੱਖ ਅਜਿਹੀਆਂ ਅਜਿਹੀਆਂ ਹਕੂਮਤਾਂ ਨਾਲ ਨਜਿੱਠਣ ਦੇ ਹੀ ਅਭਿਆਸੀ ਹਨ। ਉਨ੍ਹਾਂ ਦਾ ਸਮੂਹਿਕ ਅਵਚੇਤਨ ਇਹ ਭਲੀ ਭਾਂਤ ਜਾਣਦਾ ਅਤੇ ਸਾਂਭੀ ਬੈਠਾ ਹੈ ਕਿ ਕਿਸੇ ਮਹਿਕੂਮ ਸੱਭਿਆਚਾਰ ਦੀ ਕੋਈ ਵੀ ਪਦਾਰਥ ਰੂਪ ਵਿਰਾਸਤ ਸਦਾ ਹੀ ਦਾਅ ‘ਤੇ ਰਹਿੰਦੀ ਹੈ ਬਲਕਿ ਸੱਤਾ ਜਾਂ ਤਾਕਤ ਮਹਿਕੂਮ ਦੀ ਪਵਿੱਤਰ ਅਤੇ ਕੇਂਦਰੀ ਵਿਰਾਸਤ ਨੂੰ ਤਹਿਸ-ਨਹਿਸ ਕਰਨਾ ਸਭ ਤੋਂ ਅਹਿਮ ਲੋੜ ਗਿਣਦੀ ਹੈ। ਇਸ ਵਰਤਾਰੇ ਦੇ ਅਨੇਕਾਂ ਇਤਿਹਾਸਕ ਹਵਾਲੇ ਹਨ।
ਸਿੱਖ ਰਾਜ ਦਾ ਆਖਰੀ ਮਹਾਰਾਜਾ – ਮਹਾਰਾਜਾ ਦਲੀਪ ਸਿੰਘ
ਮਹਾਰਾਜਾ ਦਲੀਪ ਸਿੰਘ ਦਾ ਜਨਮ 6 ਸਤੰਬਰ 1838 ਨੂੰ ਮਹਾਰਾਣੀ ਜਿੰਦ ਕੌਰ ਦੀ ਕੁੱਖੋਂ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਸਪੁੱਤਰ ਸੀ। ਉਸਦੇ ਜਨਮ ਤੋਂ ਲਗਭਗ ਸਾਲ ਬਾਅਦ ਹੀ ਮਹਾਰਾਜਾ ਚੜ੍ਹਾਈ ਕਰ ਗਿਆ। ਲਾਹੌਰ ਦਰਬਾਰ ਵਿਚ ਖਾਨਜੰਗੀ ਸ਼ੁਰੂ ਹੋ ਗਈ। ਰਾਜਾ ਖੜਕ ਸਿੰਘ, ਕੰਵਰ ਨੌਨਿਹਾਲ ਸਿੰਘ, ਮਹਾਰਾਣੀ ਚੰਦ ਕੌਰ ਅਤੇ ਰਾਜਾ ਸ਼ੇਰ ਸਿੰਘ ਚਾਰ ਸਾਲਾਂ ਵਿਚ ਸਭ ਦਾ ਕਤਲ ਹੋ ਗਿਆ।
ਗੁਰੂ ਰਾਮਦਾਸ ਜੀ
ਗੁਰੂ ਰਾਮਦਾਸ ਜੀ ਨੇ ਬੇਰੀਆਂ ਦੀਆਂ ਝੰਗੀਆਂ ਦੀ ਸੰਘਣੀ ਛਾਂ ਹੇਠਾਂ ਇਕ ਇਕਾਂਤ ਜਿਹੀ ਥਾਂ ਨੂੰ ਜੋ ਬਾਦਸ਼ਾਹ ਅਕਬਰ ਵਲੋਂ ਦਿੱਤੀ ਗਈ ਜਾਗੀਰ ਦਾ ਇਕ ਭਾਗ ਸੀ, ਸਿਖਾਂ ਲਈ ਇਕ ਨਵਾਂ ਨਗਰ ਵਸਾਉਣ ਲਈ ਚੁਣਿਆਂ। ਇਹ ਥਾਂ ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੇ ਕਹਿਣ ਉਤੇ, ਗੋਇੰਦਵਾਲ ਨੂੰ ਛੱਡ ਕੇ ਆਣ ਵਸਾਇਆ।