ਇਹ ਅਰਦਾਸ ਅਸਲ ਵਿੱਚ ਕਰਣ-ਕਾਰਣ ਸਮਰੱਥ ਵਾਹਿਗੁਰੂ, ਸੂਰਜ ਵਤ ਚਮਕਦੀ ਰੌਸ਼ਨੀ ਜੋ ਗੁਰੂ ਸਾਹਿਬਾਨ ਦੇ ਵਿਅਕਤੀਤਵ ਵਿੱਚ ਅਕਾਲ ਪੁਰਖ ਨਾਲ ਜਗਤ ਦੀ ਧੁੰਦ ਦੂਰ ਕਰਕੇ ਵਿਸ਼ਵ ਭਰ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਉੱਤਰੀ ਸੀ ਅਤੇ ਗੁਰਬਾਣੀ ਦੇ ਬੋਹਿਖ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਖਾਲਸਾ ਪੰਥ ਵਿੱਚ ਸਮਾਈ ਦੀ ਸਦੀਵੀ ਯਾਦ ਵਿੱਚ ਓਤ ਪੋਤ ਹੋਣ ਲਈ ਕੀਤੀ ਜਾਂਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਰੱਬੀ-ਜੋਤਿ ਦਾ ਚਮਤਕਾਰ ਹੈ। ਵਿਸ਼ਵ ਭਰ ਦਾ ਹਰ ਪ੍ਰਾਣੀ ਸਾਰੀ ਉਮਰ ਸੁੱਖਾਂ ਦੀ ਪ੍ਰਾਪਤੀ ਲਈ ਹੀ ਯਤਨਸ਼ੀਲ ਰਹਿੰਦਾ ਹੈ, ਦੁੱਖ ਦੀ ਕਦੇ ਜਾਚਨਾ ਨਹੀਂ ਕਰਦਾ, ਪਰ ਹੁੰਦਾ ਉਹੀ ਹੈ ਜੋ ਪ੍ਰਮਾਤਮਾ ਨੂੰ ਭਾਉਂਦਾ ਹੈ। ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਨੂੰ ਵੀ ਇਸੇ ਸੰਦਰਭ ਵਿੱਚ ਵੇਖਿਆ ਜਾ ਸਕਦਾ ਹੈ ਅਰਥਾਤ: “ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ॥ (ਗੁਰੂ ਗ੍ਰੰਥ ਸਾਹਿਬ ਪੰਨਾ ੧੪੨੮) ਅਰਦਾਸ ਕਰਨ ਤੋਂ ਪਹਿਲਾਂ ਇਹ ਪੰਗਤੀਆਂ ਆਮ ਹੀ ਬੋਲੀਆਂ ਜਾਂਦੀਆਂ ਹਨ, “ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ॥
Category: ਖਬਰਨਾਮਾ
ਪੰਜਾਬ, ਪਾਣੀ, ਸਿਆਸਤ ਅਤੇ ਅਸੀਂ
ਬਿਪਰਵਾਦੀ ਸਮਾਰਾਜ ਦੇ ਤਖਤ ਨਸੀਨਾਂ ਨੇ ਪੰਜਾਬ ਦੇ ਪਾਣੀ ਆਪਣੇ ਹੀ ਕਨੂੰਨ ਤੇ ਸੰਵਿਧਾਨ ਦੀ ਉਲੰਘਣਾ ਕਰਕੇ, ਕਦੇ ਪੰਜਾਬ ਦੇ ਸੂਬੇਦਾਰਾਂ ਦੀ ਬਾਂਹ ਮਰੋੜ ਕੇ ਤੇ ਕਦੇ ਉਹਨਾਂ ਨੂੰ ਸੱਤਾ ਦੀ ਹਿਰਸ ਵਿਖਾ ਕੇ ਲੁੱਟੇ ਹਨ।
ਪੰਜਾਬ ਦੇ ਪਾਣੀ ਦਾ ਰਾਜਸਥਾਨ ਨੂੰ ਕੋਈ ਬਹੁਤਾ ਲਾਭ ਨਹੀਂ ਹੋਇਆ ਸਗੋਂ ਉਲਟਾ ਅਜਿਹਾ ਨੁਕਸਾਨ ਹੋਇਆ ਹੈ ਜਿਸ ਦੀ ਗਵਾਹੀ ਰਾਵਤਸਰ ਅਤੇ ਸੂਰਤਗੜ੍ਹ ਵਿਚਾਲੇ ਪੰਜਾਬ ਦੇ ਦਰਿਆਵਾਂ ਦਾ ਵਡਮੁੱਲਾ ਪਾਣੀ ਰੇਤ ਦੇ ਉੱਚੇ ਟਿੱਬਿਆਂ ਦਰਮਿਆਨ ਦਹਾਕਾ ਭਰ ਲਈ ਪਾਉਣ ਕਰਕੇ ਬਣੀ ਵੱਡ ਅਕਾਰੀ ਸੇਮ-ਝੀਲ ਕਾਰਨ ਹੋਈ ਬਰਬਾਦੀ ਭਰਦੀ ਹੈ, ਜਿਸ ਨੇ ਪਿਛਲੇ ਸਾਢੇ ਚਾਰ ਦਹਾਕਿਆਂ ਦੌਰਾਨ ਇਸ ਇਲਾਕੇ ਦੇ ਲੋਕਾਂ ਦੀ ਜਿੰਦਗੀ ਦੁੱਭਰ ਤੇ ਦੁਸ਼ਵਾਰ ਕਰ ਰੱਖੀ ਹੈ।
31 ਅਗਸਤ 1995 ਬੇਅੰਤ ਕਤਲ ਕੇਸ ਦੀ ਰੋਸ਼ਨੀ ਵਿੱਚ: ਪੰਥਕ ਬਨਾਮ ਅਦਾਲਤੀ ਸਰੋਕਾਰ
ਹਰੇਕ ਕੇਸ ਸਬੰਧੀ ਹਰੇਕ ਵਕੀਲ ਦਾ ਆਪੋ-ਆਪਣਾ ਪੱਖ ਹੁੰਦਾ ਹੈ ਅਤੇ ਇਕੋ ਕੇਸ ਸਬੰਧੀ ਵੱਖ-ਵੱਖ ਵਕੀਲਾਂ ਦੇ ਵੱਖ-ਵੱਖ ਵਿਚਾਰ ਜਾਂ ਥਿਊਰੀਆਂ ਹੁੰਦੀਆਂ ਹਨ ਅਤੇ ਹਰੇਕ ਵਕੀਲ ਆਪਣੇ ਮੁਵੱਕਿਲ ਦਾ ਪੱਖ ਰੱਖਣ ਲਈ ਆਪਣੇ ਕਾਨੂੰਨੀ ਦਿਮਾਗ ਤੇ ਦਾਅ-ਪੇਚਾਂ ਦਾ ਸਹਾਰਾ ਲੈਂਦਾ ਹੈ ਅਤੇ ਕਈ ਵਾਰ ਮੌਕੇ ਸਿਰ ਕੀਤੀ ਗਈ ਸਿਆਣਪ ਮੁਵੱਕਿਲ ਦਾ ਫਾਇਦਾ ਕਰ ਜਾਂਦੀ ਹੈ ਅਤੇ ਕਈ ਵਾਰ ਨੁਕਸਾਨ। ਬੇਅੰਤ ਕਤਲ ਕੇਸ ਦਾ ਮੁਤਾਲਿਆ ਕਰਨਾ ਇਸ ਲਈ ਵੀ ਜਰੂਰੀ ਹੈ ਕਿ ਇਸ ਨਾਲ ਖਾਲਸਾ ਪੰਥ ਦੀ ਅਣਖ, ਜੁਰੱਅਤ ਤੇ ਵਿਰਾਸਤ ਜੁੜੀ ਹੋਈ ਹੈ। ਇਸ ਇਤਿਹਾਸਕ ਕਾਰਜ ਨੂੰ ਕਰਨ ਵਾਲੇ ਭਾਈ ਦਿਲਾਵਰ ਸਿੰਘ ਤੋਂ ਇਲਾਵਾ ਸਭ ਸਾਡੇ ਦਰਮਿਆਨ ਮੌਜੂਦ ਹਨ। ਇਸ ਕੇਸ ਦੇ ਮੁਕੱਦਮੇਵਾਰਾਂ ਦੀ ਆਪਸੀ ਅਸਹਿਮਤੀ ਵੀ ਨਵੀਂ ਨਹੀਂ ਹੈ ਅਤੇ ਇਹ ਖੱਪਾ ਵੱਧਣ ਦਾ ਕਾਰਨ ਵੀ ਅਸਲ ਵਿੱਚ ਇਸ ਕੇਸ ਨੂੰ ਲੜਨ ਦੇ ਅਪਣਾਏ ਗਏ ਨਜ਼ਰੀਏ ਵਿੱਚ ਹੀ ਪਿਆ ਹੈ ਜਿਸਨੂੰ ਜਾਣਨ ਤੋਂ ਬਾਅਦ ਇਸ ਨੂੰ ਪੂਰਨ ਦਾ ਵੀ ਹੀਲਾ ਹੋ ਸਕਦਾ ਹੈ ਅਤੇ ਮੇਰਾ ਇਹ ਨਿਮਾਣਾ ਯਤਨ ਹੈ ਕਿ ਅਜਿਹਾ ਹੋ ਸਕੇ ਤਾਂ ਕਿ ਪੰਥਕ ਸ਼ਕਤੀ ਨੂੰ ਵਿਅਰਥ ਹੋਣ ਤੋਂ ਬਚਾਇਆ ਜਾ ਸਕੇ। ਇਸ ਕੇਸ ਸਬੰਧੀ ਮੈ ਚਾਰ ਪੱਖਾਂ ਤੋਂ ਇਸ ਦਾ ਮੁਤਾਲਿਆ ਕਰਨ ਦਾ ਯਤਨ ਕੀਤਾ ਹੈ:- ਭਾਈ ਦਿਲਾਵਰ ਸਿੰਘ ਮਨੁੱਖੀ ਬੰਬ ਥਿਊਰੀ, ਜਿੰਮੇਵਾਰੀ, ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਜਗਤਾਰ ਸਿੰਘ ਹਵਾਰਾ।
ਦਾਅਵਾ ਪੰਥ ਦੀ ਨੁਮਾਇੰਦਗੀ ਦਾ ਤੇ ਵਿਹਾਰ…
ਇਸ ਗੱਲ ਵਿੱਚ ਭੁਲੇਖਾ ਨਹੀਂ ਰਹਿਣਾ ਚਾਹੀਦਾ ਕਿ ਸ੍ਰੋ.ਗੁ.ਪ੍ਰ.ਕ. ਦਾ ਨਿਘਾਰ ਸਿਰਫ ਮੌਜੂਦਾ ਪ੍ਰਬੰਧਕਾਂ ਦੇ ਮਾੜੇ ਹੋਣ ਤੱਕ ਸੀਮਤ ਹੈ ਬਲਕਿ ਇਸ ਮਾਮਲੇ ਨੂੰ ਮੁੜ ਤਸਦੀਕ ਕੀਤਾ ਹੈ ਕਿ ਇਸ ਨਿਘਾਰ ਦਾ ਕਾਰਨ ਬੀਤੇ ਦੌਰਾਨ ਪ੍ਰਵਾਣ ਕਰ ਲਈ ਗਈ ਬੁਨਿਆਦੀ ਕਾਣ ਹੈ। 1925 ਦਾ ਗੁਰਦੁਆਰਾ ਕਾਨੂੰਨ ਮੰਨਣ ਮੌਕੇ ਪੰਥਕ ਰਿਵਾਇਤ ਨੂੰ ਛੱਡ ਕੇ ਜੋ ਆਧੁਨਿਕ ਰਾਹ ਸਿੱਖਾਂ ਨੇ ਅਪਣਾਇਆਂ ਸੀ ਉਸ ਰਾਹ ’ਤੇ ਚੱਲਦਿਆਂ ਕੁਬਾਨੀਆਂ ਨਾਲ ਕਾਇਮ ਕੀਤੀ ਇਹ ਸੰਸਥਾ ਅੱਜ ਇਸ ਹਾਲਤ ਵਿੱਚ ਪਹੁੰਚ ਗਈ ਹੈ ਕਿ ਇਹ ਨਿਘਾਰ ਦੀ ਡੂੰਘੀ ਖੱਡ ਵਿੱਚ ਜਾ ਡਿੱਗੀ ਹੈ। ਮਰਜ਼ ਪੁਰਾਣੀ ਹੈ ਤੇ ਹੱਲ ਆਧੁਨਿਕ ਪ੍ਰਬੰਧ ਦਾ ਜੂਲਾ ਲਾਹ ਕੇ ਪੰਥਕ ਰਿਵਾਇਤ ਦੀ ਬਹਾਲੀ ਕਰਨ ਵਿੱਚ ਹੀ ਹੈ। ਇਹ ਕਾਰਜ ਸੁਖਾਲਾ ਨਹੀਂ ਹੈ ਤੇ ਨਾ ਹੀ ਇਸ ਦਾ ਰਾਹ ਪੱਧਰਾ ਹੈ ਪਰ ਇਸ ਤੋਂ ਬਿਨਾ ਹੋਰ ਕੋਈ ਹੱਲ ਨਹੀਂ ਹੈ।
ਬਦਲਦੇ ਰੂਪਾਂ ਚ ਸੁੰਗੜਦਾ ਵਿਰੋਧ
ਪੰਜਾਬ ਵਿੱਚ ਕਿਸੇ ਵੇਲੇ ਮਾੜੇ ਪ੍ਰਬੰਧਾਂ ਦੇ ਵਿਰੋਧ ‘ਚ ਖੜ੍ਹਨ ਵਾਲੇ ਦੋ ਹੀ ਰਸਤੇ ਵੇਖਦੇ ਸਨ ਕਿ ਜਾਂ ਤਾਂ ਉਹ ਫੈਸਲਾ ਦਰੁੱਸਤ ਹੋਵੇਗਾ ਜਿਸ ਤੇ ਵਿਰੋਧ ਕੀਤਾ ਜਾ ਰਿਹਾ ਹੈ ਜਾਂ ਇਹ ਜਿੰਦ ਇਸ ਸੰਘਰਸ਼ ਦੇ ਲੇਖੇ ਲੱਗ ਜਾਵੇਗੀ। ਹੌਲੀ ਹੌਲੀ ਅਸੀਂ ਸਮਿਆਂ ਦੀ ਵਾਟ ਮੁਕਾਉਂਦੇ ਗਏ, ਵਿਰੋਧ ਕਰਨ ਦੇ ਰੂਪ ਬਦਲਦੇ ਗਏ (ਇਹ ਸਿਲਸਲਾ ਹਜੇ ਵੀ ਜਾਰੀ ਹੈ) ਅਤੇ ਅਸੀਂ ਜਾਣੇ ਅਣਜਾਣੇ ਚ ਰਸਤੇ ਵੀ ਹੋਰ ਹੀ ਵੇਖਣ ਲੱਗ ਪਏ। ਅਹਿਮ ਗੱਲ ਇਹ ਹੈ ਕਿ ਕੁਝ ਅਜਿਹੇ ਮਸਲੇ ਹਨ ਜਿੰਨ੍ਹਾਂ ਤੇ ਕਿਸੇ ਵੇਲੇ ਸਾਡੇ ਵਡੇਰੇ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਕਿਉਂਕਿ ਓੁਦੋ ਉਹ ਮਸਲੇ ਸਿਰਫ ਅਣਖ ਦੇ ਸਨ ਤੇ ਹੁਣ ਓਹੀ ਮਸਲੇ ਜਦੋਂ ਸਾਡੇ ਜਿਉਂਦੇ ਰਹਿਣ ਦਾ ਸਵਾਲ ਤੱਕ ਬਣ ਗਏ ਤਾਂ ਸਾਨੂੰ ਵਿਰੋਧ/ਸੰਘਰਸ਼ ਕਰਨ ਦਾ ਤਰੀਕਾ ਨਹੀਂ ਆ ਰਿਹਾ। ਹੌਲੀ ਹੌਲੀ ਵਿਰੋਧ ਦਾ ਬਦਲਦਾ ਤੇ ਵਿਗੜਦਾ ਹੋਇਆ ਰੂਪ ਮਾੜੇ ਪ੍ਰਬੰਧ ਦਾ ਫੈਸਲਾ ਦਰੁੱਸਤ ਕਰਾਉਣ ਦੀ ਬਜਾਏ ਪ੍ਰਬੰਧਕਾਂ/ਜਿੰਮੇਵਾਰਾਂ ਤੋਂ ਸਿਰਫ ਭਰੋਸਾ ਦੇਣ ਤੇ ਹੀ ਦਮ ਤੋੜਨ ਲੱਗ ਪਿਆ ਸੀ ਜੋ ਹੁਣ ਇੰਨਾ ਵਿਗੜ ਅਤੇ ਸੁੰਗੜ ਗਿਆ ਹੈ ਕਿ ਸਾਨੂੰ ਸਿਰਫ ਆਪਣੀ ਗੱਲ ਰੱਖਣ ਦਾ ਸਮਾਂ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਇੰਨਾ ਹੀ ਹੋ ਜਾਣਾ ਸਾਨੂੰ ਸ਼ਾਇਦ ਫਤਿਹ ਲਗਦੀ ਹੈ, ਸ਼ਾਇਦ ਆਪਣੀ ਜਿੰਮੇਵਾਰੀ ਲਗਦੀ ਹੈ ਜਾ ਸ਼ਾਇਦ ਕੁਝ ਹੋਰ। ਪਰ ਜੋ ਵੀ ਲਗਦਾ ਹੈ, ਜੇਕਰ ਓਹਦੇ ਨਾਲ ਕਿਸੇ ਹੌਸਲੇ ‘ਚ ਹਾਂ ਤਾਂ ਯਕੀਨਨ ਗੜਬੜ ਬਹੁਤ ਵੱਡੀ ਹੈ ਜਿਸ ਨੂੰ ਵੇਲੇ ਸਿਰ ਬੈਠ ਕੇ ਵਿਚਾਰ ਲੈਣਾ ਚਾਹੀਦਾ ਹੈ।
ਕਿਸੇ ਦੀ ਚਿੱਠੀ ਨਹੀਂ ਪੜ੍ਹੀਦੀ: ਉਹ ਵੇਲਾ ਤੇ ਇਹ ਵੇਲਾ…
ਬਹੁਤੀ ਪੁਰਾਣੀ ਗੱਲ ਨਹੀਂ ਹੈ ਕਿ ਸਮਾਜ ਦੀ ਬਹੁਤੀ ਵਸੋਂ ਨੂੰ ਲਿਖਣਾ-ਪੜ੍ਹਨਾ ਨਹੀਂ ਸੀ ਆਉਂਦਾ। ਕਿਸੇ ਦੀ ਚਿੱਠੀ ਆਉਣੀ ਤਾਂ ਉਹ ਚਿੱਠੀ ਕਿਸੇ ਪੜ੍ਹੇ-ਲਿਖੇ ਕੋਲ ਲੈ ਜਾਂਦਾ ਸੀ ਤੇ ਅਗਲੇ ਨੇ ਪੜ੍ਹ ਕੇ ਸੁਣਾ ਦੇਣੀ। ਇਸੇ ਤਰ੍ਹਾਂ ਹੀ ਚਿੱਠੀਆਂ ਤੇ ਜਵਾਬ ਲਿਖਵਾਏ ਵੀ ਜਾਂਦੇ ਸਨ। ਆਪਾਂ ਆਪਣੇ ਸਮਿਆਂ ਵਿੱਚ ਵੀ ਵੇਖਿਆ ਕਿ ਨਿੱਜੀ ਚਿੱਠੀਆਂ ਵੀ ਲੋਕ ਕਿਸੇ ਕੋਲੋਂ ਲਿਖਵਾਉਂਦੇ ਤੇ ਪੜ੍ਹਵਾਉਂਦੇ ਸਨ। ਕਿਸੇ ਤੀਜੇ ਸਾਹਮਣੇ ਚਿੱਠੀ ਲਿਖੀ ਜਾਂ ਪੜ੍ਹੀ ਨਹੀਂ ਸੀ ਜਾਂਦੀ।
ਜੌਰਜ ਔਰਵੈਲ ਦਾ 1984 ਅਤੇ ਹੁਣ ਦਾ ਸਮਾਂ
‘1984’ ਵਿਚਲੀ ਅੋਰਵੈਲੀਅਨ ਸਟੇਟ ਜਿੰਦਗੀ ਦੇ ਹਰ ਪੱਖ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੀ ਹੈ, ਠੀਕ ਉਸੇ ਤਰ੍ਹਾਂ ਉਕਤ ਮਾਮਲੇ ਦਰਸਾਉਂਦੇ ਹਨ ਕਿ ਇੰਡੀਆ ਦੀ ਹਕੂਮਤ ਕਿਵੇਂ ਵੱਖਰੇ ਵਿਚਾਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਵਿਚਾਰਾਂ ਦੀ ਭਿੰਨਤਾ ਇਕਸਾਰਵਾਦ ਲਈ ਇੱਕ ਵੱਡੀ ਚਣੌਤੀ ਹੁੰਦੀ ਹੈ।
ਚੀਨ-ਇੰਡੀਆ ਭੂ-ਸਿਆਸਤ: ਹਾਲਾਤ ਦਾ ਰੌਂਅ ਇੰਡਆ ਵੱਲੋਂ ਦਰਸਾਏ ਜਾ ਰਹੇ ਮੁਹਾਣ ਤੋਂ ਉਲਟ ਹੈ
ਇੰਡੀਆ ਇਹੀ ਦਰਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਚੀਨ ਵਾਲੇ ਮਸਲੇ ਵਿੱਚ ਸਥਿਤੀ ਮੁੜ ਪਹਿਲਾਂ ਵਾਲੀ ਹੀ ਹੋਣ ਵੱਲ ਵਧਦੀ ਰਹੀ ਹੈ। ਪਰ ਜਿਵੇਂ ਕਿ ਪਹਿਲਾਂ ਗੱਲਬਾਤ ਰੂਪ ਚ ਕੀਤੀਆਂ ਪੜਚੋਲਾਂ ਵਿੱਚ ਐਲ.ਓ.ਸੀ. ਦੇ ਹਾਲਤ ਦੇ ਸਥਿਰ ਨਾ ਰਹਿਣਾ, ਲੱਦਾਖ ਤੋਂ ਇਲਾਵਾ ਹੋਰਨਾਂ ਥਾਵਾਂ ਉੱਤੇ ਵੀ ਚੀਨ ਵੱਲੋਂ ਚਣੌਤੀਆਂ ਖੜੀਆਂ ਕਰਨ ਅਤੇ ਇੰਡੀਆ ਦੀਆਂ ਫੌਜਾਂ ਦੀ ਐਲ.ਓ.ਸੀ. ਉੱਤੇ ਤੈਨਾਤੀ ਵਧਣ ਤੇ ਇਸ ਉੱਤੇ ਕਿਤੇ ਵੱਧ ਸਿਰਮਾਇਆ ਖਚਤ ਹੋਣ ਦੀਆਂ ਕਿਆਸ-ਅਰਾਈਆਂ ਕੀਤੀਆਂ ਗਈਆਂ ਸਨ, ਹਾਲੀਆਂ ਘਟਨਾਵਾਂ ਇਸੇ ਮੁਹਾਣ ਦੀ ਹੀ ਤਾਈਦ ਕਰ ਰਹੀਆਂ ਹਨ।
‘ਲੋਕਤੰਤਰੀ’ ਸਰਕਾਰ ਦਾ ‘ਤਾਨਾਸ਼ਾਹੀ’ ਜਿਹਾ ਧੱਕਾ
ਜੇਕਰ ਪੁਲਿਸ ਸਟੇਟ ਆਪਣੇ ਮਕਸਦ ਵਿੱਚ ਕਾਮਯਾਬ ਹੁੰਦੀ ਹੈ ਤਾਂ ਉਹ ਦਿਨ ਦੂਰ ਨਹੀਂ ਕਿ ਇਸ ਖਿੱਤੇ ਦੇ ਅਖੌਤੀ ਲੋਕਤੰਤਰ ਦੇ ਰਹਿੰਦੇ ਪਰਦੇ ਵੀ ਚੁੱਕੇ ਜਾਣਗੇ ਤੇ ਇਸ ਦਾ ਨਾਂ ਕਿਸੇ ਸਮਾਧ ਦੇ ਪੱਧਰ ਉੱਤੇ ਮਿਲੇਗਾ ਜਿੱਥੇ ਸਲਾਨਾ ਰਸਮ ਵਜੋਂ ਇਸ ਨੂੰ ਫੁੱਲਾਂ ਦੀ ਮਾਲਾ ਚੜ੍ਹਾਈ ਜਾਇਆ ਕਰੇਗੀ।
ਜਦੋਂ ਕੁਝ ਵੀ ਜ਼ੁਰਮ ਬਣ ਜਾਂਦਾ ਹੈ ਉਦੋਂ ਚੁੱਪ ਰਹਿਣਾ ਸਦੀਵੀ ਜ਼ੁਰਮ ਹੋ ਨਿੱਬੜਦੈ
ਭੇੜੀਏ ਤੇ ਲੇਲੇ ਦੀ ਇੱਕ ਕਹਾਣੀ ਆਮ ਪ੍ਰਚੱਲਤ ਹੈ। ਇੱਕ ਭੇੜੀਆ ਅਤੇ ਇੱਕ ਲੇਲਾ ਇੱਕੋ ਨਦੀਂ ਵਿਚੋਂ ਪਾਣੀ ਪੀ ਰਹੇ ਸਨ ਤੇ ਭੇੜੀਏ ਦਾ ਮਨ ਲੇਲੇ ਨੂੰ ਵੇਖ ਕੇ ਲਲਚਾਅ ਗਿਆ। ਭੇੜੀਆ ਲੇਲੇ ਨੂੰ ਖਾਣ ਦਾ ਬਹਾਨਾ ਲੱਭਣ ਲੱਗਾ। ਕਹਿੰਦਾ ‘ਓਏ ਤੂੰ ਮੇਰਾ ਪਾਣੀ ਜੂਠਾ ਕਰਤਾ’। ਲੇਲਾ ਬੜੀ ਨਿਮਰਤਾ ਨਾਲ ਬੋਲਿਆ ‘ਪਾਣੀ ਤਾਂ ਤੁਹਾਡੇ ਵਾਲੇ ਪਾਸਿਓਂ ਵਗ ਕੇ ਮੇਰੇ ਵੱਲ ਆ ਰਿਹਾ ਜੀ’। ਭੇੜੀਆ ਕਹਿੰਦਾ ‘ਓਏ ਤੂੰ ਮੇਰੇ ਨਾਲ ਜ਼ੁਬਾਨ ਲੜਾਉਨੈ…’ ਤੇ ਲੇਲੇ ਤੇ ਝਪਟ ਕੇ ਉਸ ਨੂੰ ਖਾ ਗਿਆ। ਲੇਲੇ ਦਾ ਕਸੂਰ ਤਾਂ ਕੋਈ ਨਹੀਂ ਸੀ ਪਰ ਭੇੜੀਆ ਕਹਿੰਦਾ ਫਿਰੇ ਕਿ ਮੈਂ ਉਹਦੇ ਨਾਲ ਕੋਈ ਧੱਕਾ ਨਹੀਂ ਕੀਤਾ ਸਗੋਂ ਉਹਨੂੰ ਉਹਦੇ ਜ਼ੁਰਮ ਦੀ ਸਜਾ ਦੇ ਕੇ ਨਿਆ ਕੀਤਾ ਹੈ।