ਬੰਦੇ ਦੀ ਨਿੱਜੀ ਪਛਾਣ ਦੇ ਅਨੇਕਾਂ ਪੱਖ ਹੁੰਦੇ ਹਨ ਜਿਵੇਂ ਉਮਰ,ਵਰਗ,ਇਲਾਕਾ,ਅਹੁਦਾ,ਅਤੇ ਹੁਨਰ ਆਦਿ ਪਰ ਜਦੋਂ ਤੋਂ ਮਨੁੱਖ ਨੇ ਸਮਾਜਿਕ ਜ਼ਿੰਦਗੀ ਜੀਣੀ ਸ਼ੁਰੂ ਕੀਤੀ ਹੈ ਉਸ ਦਿਨ ਤੋਂ ਅੱਜ ਤੱਕ ਰਾਜਸੀ ਪਛਾਣ ਦਾ ਸਵਾਲ ਸਭ ਤੋਂ ਵੱਧ ਮਹੱਤਵਪੂਰਨ ਹੈ।
Category: ਸਿੱਖ ਸਰੋਕਾਰ
ਉਮਰ ਕੈਦੀ ਦੀ ਰਿਹਾਈ ਦਾ ਅਮਲ
ਇੰਡੀਆ ਵਿਧਾਨ ਦੀ ਸੱਤਵੀ ਜੁਜ ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆਂ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ , ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ 1894( The Prison Act, 1894) ਅਤੇ ਜੇਲ੍ਹ ਜਾਬਤਾ ਦਸਤਾਬੇਜ (The Prison Manuals) ਅਨੁਸਾਰ ਲੈਂਦੀਆ ਹਨ।
ਦਸਤਾਰ : ਸਤਿਕਾਰ ਅਤੇ ਮਹੱਤਵ
ਦਸਤਾਰ ਸਿੱਖ ਦੀ ਪਛਾਣ ਅਤੇ ਸਵੈਮਾਣ ਦਾ ਮਹੱਤਵਪੂਰਨ ਅੰਗ ਹੈ। ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਵੀ 'ਦਸਤਾਰ' ਤੋਂ ਬਗ਼ੈਰ ਨਹੀਂ ਦੇਖਿਆ ਜਾ ਸਕਦਾ। ਫ਼ਾਰਸੀ ਭਾਸ਼ਾ ਦੇ ਸ਼ਬਦ ਦਸਤਾਰ ਦਾ ਅਰਥ ਹੈ 'ਪੱਗ' ਜਾਂ 'ਪਗੜੀ'।
ਭਾਈ ਵੀਰ ਸਿੰਘ ਦੀ ਮੌਲਿਕ ਪ੍ਰਤੀਭਾ
ਭਾਈ ਵੀਰ ਸਿੰਘ ਸਿੱਖ ਸੁਰਤਿ ਦੀ ਪਰਵਾਜ਼ ਦੀ ਇਕ ਮੌਲਿਕ ਪ੍ਰਤੀਭਾ ਹੈ। ਵੀਹਵੀਂ ਸਦੀ ਵਿਚ ਭਾਈ ਵੀਰ ਸਿੰਘ ਦਾ ਯੋਗਦਾਨ ਅਮੁੱਲ ਹੈ। ਉਨ੍ਹਾਂ ਦੀਆਂ ਲਿਖਤਾਂ ਪ੍ਰਜਵਲਿਤ ਸਿੱਖ ਸੁਰਤਿ ਦੇ ਧਿਆਨੀ ਮੰਡਲਾਂ ਵਿਚੋਂ ਕਲਮ ਰਾਹੀਂ ਰੂਪਮਾਨ ਹੁੰਦੀਆਂ ਹਨ। ਗੁਰ-ਇਤਿਹਾਸ ਨੂੰ ਲਿਖਣ ਸਮੇਂ ਭਾਈ ਸਾਹਿਬ ਨੇ ਗੁਰੂ ਸਾਹਿਬ ਦੀ ਇਲਾਹੀ ਜੋਤ ਨੂੰ ਕਿਰਿਆਸ਼ੀਲ ਜਾਂ ਰੂਪਮਾਨ ਹੁੰਦਿਆਂ ਵਿਖਾਇਆ,
ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ਦਾ ਮਾਮਲਾ – ਕੁਝ ਅਹਿਮ ਨੁਕਤੇ
ਸਿੱਖੀ ਵਿੱਚ ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਫੋਟੋਆਂ ਆਦਿ ਦੀ ਬਿਲਕੁਲ ਮਨਾਹੀ ਹੈ। ਸਿੱਖ ਕੇਵਲ ਸ਼ਬਦ ਦਾ ਹੀ ਪੁਜਾਰੀ ਹੈ ਪੂਜਾ ਅਕਾਲ ਕੀ ਪਰਚਾ ਸ਼ਬਦ ਕਾ ਦੀਦਾਰ ਖਾਲਸੇ ਕਾ ਅਨੁਸਾਰ, ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਤਸਵੀਰਾ ਬਨਾਕੇ ਬਿਪਰਵਾਦ ਅਤੇ ਡੇਰਾਵਾਦ ਲੋਕਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਅਗਿਆਨਤਾ ਦੇ ਖੂਹ ਵਿੱਚ ਸੁੱਟਿਆ ਜਾ ਰਿਹਾ ਹੈ।
ਵਿਵਾਦਤ ਫ਼ਿਲਮ ‛ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਵਾਉਣ ਲਈ ਮਸਤੂਆਣਾ ਸਾਹਿਬ ਵਿਖੇ ਸੰਕੇਤਕ ਰੋਸ
ਸਿੱਖ ਜਥਾ ਮਾਲਵਾ ਅਤੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਸੰਗਰੂਰ ਵੱਲੋਂ ਆਉਣ ਵਾਲੀ ਫਿਲਮ 'ਦਾਸਤਾਨ-ਏ-ਸਰਹਿੰਦ' ਨੂੰ ਬੰਦ ਕਰਵਾਉਣ ਸਬੰਧੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਸੰਕੇਤਕ ਰੋਸ ਬਿਨਾਂ ਕਿਸੇ ਨਾਹਰੇ ਤੋਂ ਹੱਥਾਂ ਵਿੱਚ ਵੱਖ-ਵੱਖ ਇਸਤਿਹਾਰ ਫੜ੍ਹ ਕੇ ਕੀਤਾ ਗਿਆ।
ਸਾਖੀ – ਜੋਤੀ ਜੋਤ ਸਮਾਉਣਾ
ਜਨਮ ਸਾਖੀ ਮੁਤਾਬਿਕ ਚਲਾਣੇ ਵੇਲੇ ਗੁਰੂ ਬਾਬਾ ਜੀ ਸਰੀਂਹ ਦੇ ਦਰੱਖਤ ਥੱਲੇ ਜਾ ਬੈਠੇ। ਸਰੀਂਹ ਹਰਾ ਹੋ ਗਿਆ। ਗੁਰੂ ਅੰਗਦ ਜੀ ਨੇ ਮੱਥਾ ਟੇਕਿਆ। ਮਾਤਾ ਜੀ ਬੈਰਾਗ ਕਰਨ ਲੱਗੇ। ਤਦ ਸਾਰੀ ਸੰਗਤ ਸ਼ਬਦ ਗਾਉਣ ਲੱਗੀ।ਫੇਰ ਸਾਰੀ ਸੰਗਤ ਨੇ ਅਲਾਹਣੀਆਂ ਦੇ ਸ਼ਬਦ ਗਾਏ। ਫੇਰ ਬਾਬਾ ਖੁਸ਼ੀ ਦੇ ਘਰ ਵਿੱਚ ਆਇਆ ।
ਵਿਵਾਦਤ ਫਿਲਮ “ਦਾਸਤਾਨ-ਏ-ਸਰਹੰਦ” ਵਿਰੁੱਧ ਸੰਗਤਾਂ ਲਾਮਬੰਦ ਹੋਈਆਂ; ਸ਼੍ਰੋਮਣੀ ਕਮੇਟੀ ਦੀ ਖਾਮੋਸ਼ੀ ਸਵਾਲਾਂ ਦੇ ਘੇਰੇ ਵਿੱਚ
ਸਿੱਖ ਸੰਗਤ ਦੇ ਸਰਗਰਮ ਤੇ ਸੁਹਿਰਦ ਹਿੱਸਿਆਂ ਵੱਲੋਂ ਗੁਰੂ ਸਾਹਿਬਾਨ, ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦਿਆਂ, ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੇ ਨਾਟਕਾਂ ਤੇ ਫਿਲਮਾਂ ਦਾ ਲਗਾਤਾਰ ਵਿਰੋਧ ਕੀਤੇ ਜਾਣ ਦੇ ਬਾਵਜੂਦ ਇਹ ਫਿਲਮਾਂ ਬਣਾਉਣ ਦਾ ਸਿਲਸਿਲਾ ਨਜਰ ਨਹੀਂ ਆ ਰਿਹਾ। ਸਿਧਾਂਤ ਅਤੇ ਪਰੰਪਰਾ ਦੀ ਉਲੰਘਣਾ...
ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਦਾਸਤਾਨ-ਏ-ਸਰਹੰਦ ਫਿਲਮ ਬੰਦ ਹੋਵੇ
ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਬਿੰਬ ਨੂੰ ਉਵੇਂ ਹੀ ਕਿਸੇ ਬਿਪਰਵਾਦੀ ਤਰੀਕੇ ਪੇਸ਼ ਨਹੀਂ ਕੀਤਾ ਜਾ ਸਕਦਾ ਜਿਵੇਂ ਗੁਰੂ ਬਿੰਬ ਨਹੀਂ ਪੇਸ਼ ਹੋ ਸਕਦਾ। ਇਸ ਲਈ ਗੁਰਮਤਿ ਰਵਾਇਤ ਅੰਦਰ ਇਨ੍ਹਾਂ ਦੀਆਂ ਨਕਲਾਂ ਲਾਹੁਣ ’ਤੇ ਸਵਾਂਗ ਰਚਣ ਦੀ ਵੀ ਸਖਤ ਮਨਾਹੀ ਹੈ।...
ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਤੇ ਭਵਿੱਖ ਦਾ ਅਮਲ: ਸ੍ਰੀ ਫਤਿਹਗੜ੍ਹ ਸਾਹਿਬ ਵਿਚਾਰ-ਗੋਸ਼ਟੀ ਦਾ ਸੰਖੇਪ ਤੱਤਸਾਰ
ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਚਾਰ ਗੋਸ਼ਟੀ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।