ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਗੁਰਮਤਾ ਅਤੇ ਪੰਚ ਪਰਧਾਨੀ ਦੀ ਬਹਾਲੀ ਦੀ ਲੋੜ ਹੈ: ਭਾਈ ਦਲਜੀਤ ਸਿੰਘ

ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਗੁਰਮਤਾ ਅਤੇ ਪੰਚ ਪਰਧਾਨੀ ਦੀ ਬਹਾਲੀ ਦੀ ਲੋੜ ਹੈ: ਭਾਈ ਦਲਜੀਤ ਸਿੰਘ

ਕੱਥੂਨੰਗਲ (ਮਈ 19): ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਬੱਧ ਕਰਨ ਦੇ ਯਤਨਾਂ ਤਹਿਤ ਇਥੋਂ ਨੇੜਲੇ ਪਿੰਡ ਸਿਆਲਕਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਸਿੱਖ ਸਫਾਂ ਵਿਚ ਆਪਸੀ ਸੰਵਾਦ ਦੀ ਕਮੀ ਕਾਰਨ ਸਾਡੇ ਮਸਲੇ ਉਲਝਦੇ ਜਾ ਰਹੇ ਹਨ। ਅਜਿਹੇ ਹਾਲਾਤ ਵਿਚ ਸਥਾਨਕ ਪੱਧਰ ਉੱਤੇ ਸਰਗਰਮ ਸਿੱਖ ਜਥਿਆਂ ਨੂੰ ਆਪਸ ਵਿਚ ਤਾਲਮੇਲ ਵਧਾਉਣਾ ਚਾਹੀਦਾ ਹੈ ਅਤੇ ਆਪਸੀ ਵਿਚਾਰ-ਚਰਚਾ ਕਰਕੇ ਸਾਂਝੇ ਫੈਸਲੇ ਲੈਣੇ ਚਾਹੀਦੇ ਹਨ।

ਪੰਥ ਸੇਵਕਾਂ ਨੇ ਕਿਹਾ ਕਿ ਉਹਨਾ ਵੱਲੋਂ ਪੰਥਕ ਪੱਧਰ ਉੱਤੇ ਆਪਸੀ ਵਿਚਾਰ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ ਉਸ ਤਹਿਤ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇੱਕਤਰਤਾ ਸੱਦੀ ਗਈ ਹੈ ਜਿਸ ਵਿਚ ‘ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ’ ਬਾਰੇ ਸਾਂਝੀ ਰਾਏ ਬਣਾਉਣ ਦਾ ਯਤਨ ਕੀਤਾ ਜਾਵੇਗਾ।

ਇਸ ਮੌਕੇ ਭਾਈ ਦਲਜੀਤ ਸਿੰਘ ਵਲੋਂ ਭਾਈ ਨਿਸ਼ਾਨ ਸਿੰਘ ਨੂੰ ਇਲਾਕੇ ਦੇ ਸੰਗਤ ਦੇ ਨਾਮ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।

ਇਸ ਮੌਕੇ ਭਾਈ ਮਹਿਕਦੀਪ ਸਿੰਘ, ਪਰਮਜੀਤ ਸਿੰਘ ਗਾਜ਼ੀ, ਭਾਈ ਨਿਸ਼ਾਨ ਸਿੰਘ ਸਿਆਲਕਾ, ਭਾਈ ਸੁਲੱਖਣ ਸਿੰਘ ਬੱਜੂਮਾਨ ਅਤੇ ਭਾਈ ਮੇਜਰ ਸਿੰਘ ਤਨੇਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਬੈਠਕ ਵਿਚ ਪੰਥ ਸੇਵਕ ਜਥਾ ਮਾਝਾ ਤੋਂ ਭਾਈ ਸੁਖਦੀਪ ਸਿੰਘ ਮੀਕੇ, ਸੁਖਵਿੰਦਰ ਸਿੰਘ, ਜਸਪਾਲ ਸਿੰਘ ਆਦਿ ਵੀ ਸ਼ਾਮਲ ਸਨ।

5 1 vote
Article Rating
Subscribe
Notify of
1 ਟਿੱਪਣੀ
Oldest
Newest Most Voted
Inline Feedbacks
View all comments
1
0
Would love your thoughts, please comment.x
()
x