ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ ਕਰਕੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੋਜਨਾਬੱਧ ਸਾਜ਼ਿਸ਼ ਸੀ।
Tag: 1984 Sikh Genocide
ਕਿਤਾਬ ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ ਬਾਰੇ ਕੁਝ ਵਿਚਾਰ
ਨਵੰਬਰ ਚੌਰਾਸੀ ਦੀ ਸਿੱਖ ਨਸਲਕੁਸ਼ੀ ਦੀ ਭਾਰਤ ਵਿਚਲੀ ਥਾਂਵਾਂ ਦੀ ਨਿਸ਼ਾਨਦੇਹੀ ਅਤੇ ਇਸ ਨਸਲਕੁਸ਼ੀ ਦੇ ਸੁਭਾਅ ਨੂੰ ਬਹੁਤਾ ਨੇੜਿਓਂ ਜਾਨਣ ਦੇ ਇੱਛੁਕ ਪਾਠਕਾਂ ਲਈ ਇਹ ਕਿਤਾਬ ਬਹੁਤ ਹੀ ਸਹੀ ਸਰੋਤ ਬਣਦੀ ਹੈ।
ਨਵੀਂ ਕਿਤਾਬ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ
ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਕਿਤਾਬ 7 ਨਵੰਬਰ 2022 ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ। ਕਿਤਾਬ ਜਾਰੀ ਕਰਨ ਲਈ ਪਰਥ ਸ਼ਹਿਰ ਦੀਆਂ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵਲੋਂ ਸਾਂਝੇ ਤੌਰ ਉੱਤੇ ਇਕ ਸਮਾਗਮ ਕੀਤਾ ਗਿਆ ਜਿੱਥੇ ਕਿਤਾਬ ਸੰਗਤੀ ਰੂਪ ਵਿਚ ਜਾਰੀ ਕੀਤੀ ਗਈ। ਇਸ ਮੌਕੇ ਸਿੱਖ ਕੌਂਸਲ ਆਫ ਵੈਸਟਰਨ ਆਸਟ੍ਰੇਲੀਆ, ਸਿੱਖ ਸੇਵਕ ਜਥਾ ਪਰਥ, ਪੰਜਾਬੀ ਕੌਂਸਲ ਪਰਥ, ਪੰਜਾਬੀ ਯੂਥ ਫੈਡਰੇਸ਼ਨ ਆਫ ਵੈਸਟਰਨ ਆਸਟ੍ਰੇਲੀਆ, ਯੰਗ ਵਲੰਟੀਅਰਜ਼ ਆਸਟ੍ਰੇਲੀਆ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਸਕੂਲ ਪਰਥ ਦੇ ਨੁਮਾਇੰਦੇ ਸ਼ਾਮਿਲ ਹੋਏ।
ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ) ਕਿਤਾਬ ਦੀ ਭੂਮਿਕਾ
ਇਤਿਹਾਸ ਵਿਚ ਲੰਬਾ ਸਮਾਂ ਸਿੱਖ ਅਜਿਹੀਆਂ ਅਜਿਹੀਆਂ ਹਕੂਮਤਾਂ ਨਾਲ ਨਜਿੱਠਣ ਦੇ ਹੀ ਅਭਿਆਸੀ ਹਨ। ਉਨ੍ਹਾਂ ਦਾ ਸਮੂਹਿਕ ਅਵਚੇਤਨ ਇਹ ਭਲੀ ਭਾਂਤ ਜਾਣਦਾ ਅਤੇ ਸਾਂਭੀ ਬੈਠਾ ਹੈ ਕਿ ਕਿਸੇ ਮਹਿਕੂਮ ਸੱਭਿਆਚਾਰ ਦੀ ਕੋਈ ਵੀ ਪਦਾਰਥ ਰੂਪ ਵਿਰਾਸਤ ਸਦਾ ਹੀ ਦਾਅ ‘ਤੇ ਰਹਿੰਦੀ ਹੈ ਬਲਕਿ ਸੱਤਾ ਜਾਂ ਤਾਕਤ ਮਹਿਕੂਮ ਦੀ ਪਵਿੱਤਰ ਅਤੇ ਕੇਂਦਰੀ ਵਿਰਾਸਤ ਨੂੰ ਤਹਿਸ-ਨਹਿਸ ਕਰਨਾ ਸਭ ਤੋਂ ਅਹਿਮ ਲੋੜ ਗਿਣਦੀ ਹੈ। ਇਸ ਵਰਤਾਰੇ ਦੇ ਅਨੇਕਾਂ ਇਤਿਹਾਸਕ ਹਵਾਲੇ ਹਨ।



and then