ਅੱਜ ਮੀਰੀ-ਪੀਰੀ ਦਿਹਾੜਾ ਹੈ। ਛੇਵੇਂ ਸਤਿਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਨਾਲ ਸੰਬੰਧਤ ਪਵਿੱਤਰ ਦਿਵਸ ਹੈ। ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਕੀਤੀ। ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦਾ ਜਲੌਅ ਪਰਗਟ ਕਰਨ ਵਾਲਾ ਸ਼੍ਰੋਮਣੀ ਅਸਥਾਨ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਗੁਰਮਤਾ ਕਰਕੇ ਆਪਣੇ ਸਾਂਝੇ ਫੈਸਲੇ ਲੈਂਦਾ ਰਿਹਾ ਹੈ।