ਦਿੱਲੀ ਭਾਰਤ ਦੀ ਰਾਜਧਾਨੀ ਹੈ, ਬਾਦਸ਼ਾਹ ਸ਼ਾਹਜਹਾਨ ਦੇ ਸਮੇਂ ਤੋਂ ਇਸ ਨੂੰ ਸ਼ਾਹਜ਼ਹਾਨਾਬਾਦ ਵੀ ਕਿਹਾ ਜਾਂਦਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਇਸ ਨਗਰ ਦਾ ਸੰਬੰਧ ਸਿੱਖ ਧਰਮ ਨਾਲ ਜੁੜਦਾ ਹੈ। ਸੋਲ੍ਹਵੀਂ ਸਦੀ ਦੇ ਅਰੰਭ ਵਿਚ ਪੂਰਬ ਦੀ ਉਦਾਸੀ ਸਮੇਂ ਗੁਰੂ ਜੀ ਇਸ ਨਗਰ ਵਿਖੇ ਪੁੱਜੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਜੀ, ਗੁਰੂ ਹਰਿਕ੍ਰਿਸ਼ਨ ਜੀ, ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇੱਥੇ ਮੌਜੂਦ ਹਨ।