ਫਿਰਕਾਪ੍ਰਸਤੀ, ਵਿਤਕਰੇਬਾਜ਼ੀ ਤੇ ਨਾਬਰਾਬਰੀ ’ਤੇ ਉਸਰੀ ਤੇ ਮਨੁਖਤਾ ਵਿੱਚ ਵੰਡੀਆਂ ਪਾਉਣ ਵਾਲੀ ਹਿੰਦੂਤਵੀ ਬਿਪਰੀ ਵਿਚਾਰਧਾਰਾ ਭਾਰਤੀ ਉਪਮਹਾਂਦੀਪ ਦੇ ਖਿੱਤੇ ਨੂੰ ਬਹੁਤ ਹੀ ਖ਼ਤਰਨਾਕ ਹਾਲਾਤ ਵੱਲ ਧੱਕ ਰਹੀ ਹੈ।
Tag: Bhai Bhupinder Singh Pehalwan
ਸ੍ਰੀ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਪੰਥਕ ਜੁਗਤ ਅਨੁਸਾਰੀ ਕਰਨ ਲਈ ਖਾਲਸਾ ਪੰਥ ਇਕਮਤ ਹੋਵੇ – ਪੰਥਕ ਸਖਸ਼ੀਅਤਾਂ
ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ।
ਵੀਰ ਬਾਲ ਦਿਵਸ ਸਿੱਖ ਪੰਰਪਰਾ ਵਿਚ ਫੇਰਬਦਲ ਲਈ ਕੀਤੀ ਜਾ ਰਹੀ ਸਰਕਾਰੀ ਦਖਲਅੰਦਾਜ਼ੀ
ਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਖਾਲਸਾ ਪੰਥ ਵੱਲੋਂ ਸੰਗਤੀ ਤੌਰ ’ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਸਥਾਪਤ ਹੈ।
ਪੰਜਾਬ ਵਿਚ ਨਸ਼ਿਆਂ ਦਾ ਫੈਲਾਅ ਸਰਕਾਰੀ ਵਿਓਂਤਬੰਦੀ ਦਾ ਹਿੱਸਾ
ਪੰਜਾਬ ਵਿਚ ਨਸ਼ਿਆਂ ਦੀ ਮਾਰ ਇਕ ਗੰਭੀਰ ਮਸਲਾ ਹੈ। ਇਸ ਮਸਲੇ ਬਾਰੇ ਜੁਝਾਰੂ ਪੰਥਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਅੱਜ 23 ਦਸੰਬਰ 2022 ਨੂੰ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ।
ਤਖਤ ਸ੍ਰੀ ਪਟਨਾ ਸਾਹਿਬ ਘਟਨਾਕ੍ਰਮ: ਤਖਤਾਂ ਦੀ ਮਾਣ-ਮਰਿਆਦਾ ਲਈ ਸਰਕਾਰੀ ਪ੍ਰਭਾਵ ਤੋਂ ਮੁਕਤ ਪੰਥਕ ਪ੍ਰਬੰਧ ਸਿਰਜਣ ਦੀ ਲੋੜ
ਜੁਝਾਰੂ ਪੰਥਕ ਸਖਸ਼ੀਅਤਾਂ ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਤਖਤ ਸਾਹਿਬਾਨ ਦੇ ਪ੍ਰਬੰਧ ਵਿਚ ਪੰਥਕ ਪੰਚ ਪ੍ਰਧਾਨੀ ਪ੍ਰਣਾਲੀ ਅਤੇ ਗੁਰਮਤਾ ਜੁਗਤ ਦੀ ਥਾਂ ਵੋਟ ਤੰਤਰ ਜਾਂ ਸਰਕਾਰੀ/ਕਨੂੰਨੀ ਦਖਲ-ਅੰਦਾਜੀ ਵਾਲੇ ਬੋਰਡਾਂ/ਕਮੇਟੀਆਂ ਦਾ ਪ੍ਰਬੰਧ ਤਖਤ ਸਾਹਿਬਾਨ ਦੀ ਮਾਣ-ਮਰਿਆਦਾ ਦੀ ਉਲੰਘਣਾ ਦਾ ਕਾਰਨ ਬਣ ਰਿਹਾ ਹੈ।
ਮੋਦੀ ਸਰਕਾਰ ਵੱਲੋਂ ਸਿੱਖ ਮਸਲੇ ਹੱਲ ਕਰਨ ਦੇ ਦਾਅਵੇ ਬਾਰੇ ਪੰਥਕ ਸਖਸ਼ੀਅਤਾਂ ਦਾ ਸਾਂਝਾ ਬਿਆਨ
ਪੰਥਕ ਸੰਘਰਸ਼ ਵਿਚ ਸਰਗਰਮ ਰਹੀਆਂ ਜੁਝਾਰੂ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਵੱਲੋਂ ਅੱਜ ਮਿਤੀ 8 ਦਸੰਬਰ 2022 ਨੂੰ ਇਕ ਲਿਖਤੀ ਬਿਆਨ ਜਾਰੀ ਕੀਤਾ ਗਿਆ
ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ
ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ ਹੈ, ਕਿਉਂਕਿ ਇਸ ਵਿਚ ਇਕ ਪੰਥ ਵਿਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਸਿਧਾਂਤ ਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਗਿਆ ਹੈ।
ਗੁਰ-ਸ਼ਬਦ ਦੇ ਪ੍ਰਚਾਰ ਲਈ ‘ਬਿਪਰਨ ਕੀ ਰੀਤ’ ਵਾਲੇ ਢੰਗ-ਤਰੀਕੇ ਬਿਲਕੁਲ ਨਹੀਂ ਅਪਣਾਏ ਜਾ ਸਕਦੇ
‘ਗੁਰਮਤਿ ਮਾਰਗ’ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਨੂੰ ਜੀਵਨ ਅਮਲ ਵਿੱਚ ਧਾਰਨ ਕਰਨ ਦਾ ਪੰਧ ਹੈ। ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ‘ਬਿਪਰਨ ਕੀ ਰੀਤ’ ਤੋਂ ਨਿਰਲੇਪ ਰਹਿਣ ਦਾ ਉਪਦੇਸ਼ ਦਿੰਦਿਆਂ, ਇਸ ’ਤੇ ਚੱਲਣ ਦੀ ਸਖਤ ਮਨਾਹੀ ਕੀਤੀ ਹੈ। ਗੁਰਮਤਿ ਦੇ ਪਾਂਧੀਆਂ ਲਈ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਦੇ ਪ੍ਰਚਾਰ-ਪ੍ਰਸਾਰ ਵਾਸਤੇ ਅਪਣਾਇਆ ਜਾਣ ਵਾਲਾ ਢੰਗ-ਤਰੀਕਾ ਵੀ ਗੁਰਮਤਿ ਅਨੁਸਾਰੀ ਹੀ ਹੋਣਾ ਚਾਹੀਦਾ ਹੈ।