ਅਕਾਲ ਬੁੰਗੇ ਦਾ ਅਕਾਲੀ ਉਹ ਹੋ ਸਕਦਾ ਸੀ ਜੋ ਨਾਮ ਬਾਣੀ ਦਾ ਪ੍ਰੇਮੀ ਹੋਵੇ ਤੇ ਨਾਲ ਪੂਰਨ ਤਿਆਗ ਵੈਰਾਗ ਦੀ ਬ੍ਰਿਤੀ ਰੱਖਦਾ ਹੋਵੇ। ਘਰ ਬਾਰ ਮਾਲ ਮਿਲਖ ਤੇ ਉਸ ਨੇ ਕਬਜ਼ੇ ਤੇ ਅਪਣਤ ਦਾ ਨਾ ਸਿਰਫ ਮੂੰਹੋਂ ਸਗੋਂ ਸੱਚੀ ਮੁੱਚੀ ਸਬੰਧ ਤੋੜਿਆ ਹੋਇਆ ਹੋਵੇ।
Tag: bhai veer singh
ਭਾਈ ਵੀਰ ਸਿੰਘ ਦੀ ਮੌਲਿਕ ਪ੍ਰਤੀਭਾ
ਭਾਈ ਵੀਰ ਸਿੰਘ ਸਿੱਖ ਸੁਰਤਿ ਦੀ ਪਰਵਾਜ਼ ਦੀ ਇਕ ਮੌਲਿਕ ਪ੍ਰਤੀਭਾ ਹੈ। ਵੀਹਵੀਂ ਸਦੀ ਵਿਚ ਭਾਈ ਵੀਰ ਸਿੰਘ ਦਾ ਯੋਗਦਾਨ ਅਮੁੱਲ ਹੈ। ਉਨ੍ਹਾਂ ਦੀਆਂ ਲਿਖਤਾਂ ਪ੍ਰਜਵਲਿਤ ਸਿੱਖ ਸੁਰਤਿ ਦੇ ਧਿਆਨੀ ਮੰਡਲਾਂ ਵਿਚੋਂ ਕਲਮ ਰਾਹੀਂ ਰੂਪਮਾਨ ਹੁੰਦੀਆਂ ਹਨ। ਗੁਰ-ਇਤਿਹਾਸ ਨੂੰ ਲਿਖਣ ਸਮੇਂ ਭਾਈ ਸਾਹਿਬ ਨੇ ਗੁਰੂ ਸਾਹਿਬ ਦੀ ਇਲਾਹੀ ਜੋਤ ਨੂੰ ਕਿਰਿਆਸ਼ੀਲ ਜਾਂ ਰੂਪਮਾਨ ਹੁੰਦਿਆਂ ਵਿਖਾਇਆ,
“ਭਾਈ ਵੀਰ ਸਿੰਘ ਦੀ ਪੰਜਾਬੀ ਬੋਲੀ ਅਤੇ ਸਾਹਿਤ ਨੂੰ ਦੇਣ”
'ਤਦੇ ਤਾਂ ਸਿਰਦਾਰ ਕਪੂਰ ਸਿੰਘ ਜੀ ਨੇ ਨਿਸ਼ੰਗ ਆਖਿਆ ਹੈ ਕਿ ‘ਪੰਜਾਬ ਦੀ ਵਰਤਮਾਨ ਪੀੜ੍ਹੀ ਦਾ ਕੋਈ ਵੀ ਮਰਦ ਜਾਂ ਇਸਤਰੀ ਪੰਜਾਬੀ ਪ੍ਰਤਿਭਾ ਤੇ ਸਿੱਖ ਸਭਿਆਚਾਰ ਦੀ ਉਸ ਸਪਿਰਟ ਤੋਂ ਅਛੋਹ ਨਹੀਂ ਰਹਿ ਸਕਿਆ ਜੋ ਭਾਈ ਵੀਰ ਸਿੰਘ ਰਾਹੀਂ ਉਜਾਗਰ ਹੋਈ ਹੈ। ਪੰਜਾਬੀ ਸਭਿਆਚਾਰ ਦਾ ਕੋਈ ਅਜਿਹਾ ਪੱਖ ਨਹੀਂ ਜਿਸ ਨੂੰ ਭਾਈ ਸਾਹਿਬ ਨੇ ਆਪਣੀ ਘਾਲ ਰਾਹੀਂ ਚਾਨਣਿਆਇਆ ਜਾਂ ਫੈਲਾਇਆ ਨਾ ਹੋਵੇ’
ਸਾਖੀ – ਜੋਤੀ ਜੋਤ ਸਮਾਉਣਾ
ਜਨਮ ਸਾਖੀ ਮੁਤਾਬਿਕ ਚਲਾਣੇ ਵੇਲੇ ਗੁਰੂ ਬਾਬਾ ਜੀ ਸਰੀਂਹ ਦੇ ਦਰੱਖਤ ਥੱਲੇ ਜਾ ਬੈਠੇ। ਸਰੀਂਹ ਹਰਾ ਹੋ ਗਿਆ। ਗੁਰੂ ਅੰਗਦ ਜੀ ਨੇ ਮੱਥਾ ਟੇਕਿਆ। ਮਾਤਾ ਜੀ ਬੈਰਾਗ ਕਰਨ ਲੱਗੇ। ਤਦ ਸਾਰੀ ਸੰਗਤ ਸ਼ਬਦ ਗਾਉਣ ਲੱਗੀ।ਫੇਰ ਸਾਰੀ ਸੰਗਤ ਨੇ ਅਲਾਹਣੀਆਂ ਦੇ ਸ਼ਬਦ ਗਾਏ। ਫੇਰ ਬਾਬਾ ਖੁਸ਼ੀ ਦੇ ਘਰ ਵਿੱਚ ਆਇਆ ।