ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਕਿਤਾਬ 7 ਨਵੰਬਰ 2022 ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ। ਕਿਤਾਬ ਜਾਰੀ ਕਰਨ ਲਈ ਪਰਥ ਸ਼ਹਿਰ ਦੀਆਂ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵਲੋਂ ਸਾਂਝੇ ਤੌਰ ਉੱਤੇ ਇਕ ਸਮਾਗਮ ਕੀਤਾ ਗਿਆ ਜਿੱਥੇ ਕਿਤਾਬ ਸੰਗਤੀ ਰੂਪ ਵਿਚ ਜਾਰੀ ਕੀਤੀ ਗਈ। ਇਸ ਮੌਕੇ ਸਿੱਖ ਕੌਂਸਲ ਆਫ ਵੈਸਟਰਨ ਆਸਟ੍ਰੇਲੀਆ, ਸਿੱਖ ਸੇਵਕ ਜਥਾ ਪਰਥ, ਪੰਜਾਬੀ ਕੌਂਸਲ ਪਰਥ, ਪੰਜਾਬੀ ਯੂਥ ਫੈਡਰੇਸ਼ਨ ਆਫ ਵੈਸਟਰਨ ਆਸਟ੍ਰੇਲੀਆ, ਯੰਗ ਵਲੰਟੀਅਰਜ਼ ਆਸਟ੍ਰੇਲੀਆ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਸਕੂਲ ਪਰਥ ਦੇ ਨੁਮਾਇੰਦੇ ਸ਼ਾਮਿਲ ਹੋਏ।