ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸੇ ਦੀ ਸਾਜਨਾ ਨਾਲ ਸਿਖ ਧਰਮ ਨੂੰ ਅੰਤਿਮ ਤੇ ਸੰਪੂਰਨ ਸਰੂਪ ਪ੍ਰਦਾਨ ਕਰਕੇ ਕੁਝ ਵਿਸ਼ੇਸ਼ ਉਤਸਵ ਪ੍ਰਦਾਨ ਕੀਤੇ ਜਿਹੜੇ ਸਿਖ ਧਰਮ ਦੇ ਮੀਰੀ-ਪੀਰੀ ਦੇ ਸਿਧਾਂਤ ਦੇ ਜਾਮਨ ਹਨ ਅਤੇ ਸਿਖੀ ਦੀ ਵਿਲਖਣਤਾ ਦੇ ਹਵਾਲੇ ਨਾਲ ਸਿਖ ਸਭਿਆਚਾਰ ਦੇ ਵਿਗਾਸ ਨੂੰ ਵੀ ਪ੍ਰਗਟਾਉਂਦੇ ਹਨ।
Tag: Hola Mohalla
Post
ਹੋਲਾ ਮਹੱਲਾ – ਅਜੋਕੇ ਯੁੱਗ ਦੇ ਸਨਮੁੱਖ
ਹੋਲਾ ਮਹੱਲਾ ਸਿੱਖ ਧਰਮ ਦਾ ਇਕ ਅਹਿਮ ਦਿਹਾੜਾ ਹੈ, ਜੋ ਇਨਕਲਾਬੀ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਹਰ ਸਿੱਖ ਨੂੰ ਮਨ ਅਤੇ ਤਨ ਕਰਕੇ ਬਲਵਾਨ ਬਣਾਉਣ ਦਾ ਪ੍ਰਤੀਕ ਹੈ।ਹੋਲਾ ਮਹੱਲਾ, ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਹੋਲੀ ਦੇ ਪਰੰਪਰਾਗਤ ਤਿਉਹਾਰ ਦੇ ਸਮਾਨਾਂਤਰ ਗੁਰੂ ਗੋਬਿੰਦ ਸਿੰਘ ਜੀ ਨੇ 'ਹੋਲਾ ਮਹੱਲਾ' ਖੇਡਣ ਦੀ ਰੀਤ ਚਲਾਈ ਕਿਉਂਕਿ ਦਸਮ ਗੁਰੂ ਨਵੇਂ ਸਿਰਜੇ ਖ਼ਾਲਸੇ ਨੂੰ ਯੁੱਧ-ਵਿਦਿਆ ਵਿੱਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ।ਇਸ ਲਈ ਉਹਨਾਂ ਨੇ ਪਰੰਪਰਾ ਤੋਂ ਹੱਟ ਕੇ ਇਸ ਤਿਉਹਾਰ ਦਾ ਸੰਬੰਧ ਯੁੱਧ-ਪ੍ਰਕਿਰਿਆ ਨਾਲ ਜੋੜਿਆ।