ਕਹਿੰਦੇ ਨੇ ਕਿ ਇਨਸਾਫ ਦੀ ਚੱਕੀ ਗਿੜਦੀ ਜਰੂਰ ਹੈ, ਕਦੇ ਮੌਕੇ ਉੱਤੇ ਤੇ ਕਦੇ ਚਿਰਾਂ ਬਾਅਦ, ਕਿਸੇ ਲਈ ਤੇਜ ਤੇ ਕਿਸੇ ਲਈ ਹੌਲੀ। ਦੂਜੀ ਸੰਸਾਰ ਜੰਗ ਮੌਕੇ ਵਾਪਰੇ ਮਹਾਂਨਾਸ (ਹੌਲੋਕੌਸਟ) ਦੇ ਮਾਮਲੇ ਵੇਖੀਏ ਤਾਂ ਇਹ ਗੱਲ ਸਹੀ ਸਾਬਿਤ ਹੁੰਦੀ ਹੈ। ਜਿੱਥੇ ਦੂਜੀ ਸੰਸਾਰ ਜੰਗ ਦੇ ਖਾਤਮੇ ਤੋਂ ਬਾਅਦ ਨਾਜ਼ੀਆਂ ਉੱਤੇ ਫੌਰੀ ਤੌਰ 'ਤੇ ਮੁਕਦਮੇਂ ਚਲਾ ਕੇ ਉਹਨਾਂ ਨੂੰ ਸਜਾਵਾਂ ਦਿੱਤੀਆਂ ਗਈਆਂ ਓਥੇ ਹੁਣ ਪੌਣੀ ਸਦੀ ਬਾਅਦ ਵੀ ਹੌਲੋਕੌਸਟ ਦੇ ਦੋਸ਼ੀਆਂ ਨੂੰ ਲੱਭ ਕੇ ਉਨ੍ਹਾਂ ਉੱਤੇ ਮੁਕਦਮੇਂ ਚਲਾਉਣ ਦੀ ਕਾਰਵਾਈ ਜਾਰੀ ਹੈ, ਤੇ ਉਹਨਾਂ ਨੂੰ ਉਨ੍ਹਾਂ ਦੇ ਕੀਤੇ ਜ਼ੁਰਮਾਂ ਦੀ ਬਣਦੀ ਸਜਾ ਵੀ ਸੁਣਾਈ ਜਾ ਰਹੀ ਹੈ।