ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਿੱਖ ਸਿਆਸੀ ਕੈਦੀ ਹਨ ਜੋ ਪਿਛਲੇ ਤਕਰੀਬਨ ਤਿੰਨ ਦਹਾਕਿਆਂ ਤੋਂ ਇੰਡੀਆ 'ਚ ਨਜ਼ਰਬੰਦ ਹਨ। ਹੁਣ ਉਹ ਸਾਲ 2015 ਤੋਂ ਅੰਮ੍ਰਿਤਸਰ ਹਨ, ਜਿੱਥੇ ਉਹਨਾਂ ਦਾ ਇਲਾਜ ਵੀ ਚੱਲ ਰਿਹਾ ਹੈ। ਸਾਲ 2019 ਵਿੱਚ ਪਹਿਲੇ ਪਾਤਿਸਾਹ ਦੇ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ। ਉਸ ਤੋਂ ਬਾਅਦ ਮਨਿੰਦਰਜੀਤ ਸਿੰਘ ਬਿੱਟਾ ਨੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਉੱਤੇ ਸਟੇਅ ਲਗਾ ਦਿੱਤੀ ਸੀ। ਲੰਘੀ 9 ਦਸੰਬਰ ਨੂੰ ਸੁਪਰੀਮ ਕੋਰਟ ਨੇ ਮਨਿੰਦਰਜੀਤ ਸਿੰਘ ਬਿੱਟਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।