ਭਾਰਤ ਸਰਕਾਰ ਵਲੋਂ ਅਗਸਤ, 2023 ਵਿਚ ਭਾਰਤ ਵਿਚਲੇ 1860 ਤੋਂ ਚਲਦੇ ਆ ਰਹੇ, ਇੰਡੀਅਨ ਪੀਨਲ ਕੋਡ, ਤੇ ਫ਼ੌਜਦਾਰੀ ਕੇਸਾਂ ਦੇ ਨਿਪਟਾਰੇ ਲਈ ਜ਼ਾਬਤਾ ਫ਼ੌਜਦਾਰੀ ਕਾਨੂੰਨ ਕ੍ਰਿਮਿਨਲ ਪ੍ਰੋਸੀਜ਼ਰ ਕੋਡ ਤੇ ਐਵੀਡੈਂਸ ਐਕਟ ਤਿੰਨਾਂ ਨੂੰ ਬਦਲਵੇਂ ਰੂਪ 'ਚ ਪਾਸ ਕਰਵਾਉਣ ਲਈ ਬਿੱਲ ਅਗਸਤ 2023 ਨੂੰ ਪਾਰਲੀਮੈਂਟ 'ਚ ਪੇਸ਼ ਕੀਤਾ ਸੀ, ਜਿਨ੍ਹਾਂ ਬਾਰੇ ਕਾਨੂੰਨ ਤੇ ਸੰਵਿਧਾਨ ਦੇ ਜਾਣਕਾਰ ਹਲਕਿਆਂ ਵਲੋਂ, ਤਿੱਖੀ ਮੁਖਾਲਫ਼ਤ ਕੀਤੀ ਗਈ ਤੇ ਇਸ ਬਿਲ ਨੂੰ ਵਾਪਸ ਲੈ ਲਿਆ ਗਿਆ।