ਜੂਨ 1984 ਵਿੱਚ ਗੁਰੂ ਖਾਲਸਾ ਪੰਥ ’ਤੇ ਬਿਪਰ ਰਾਜ-ਹਉਂ ਵੱਲੋਂ ਕੀਤੇ ਬਹੁ-ਪਸਾਰੀ ਹਮਲੇ ਨੂੰ, ਸਿੱਖ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੇ ਹਨ। ਹਰ ਸਾਲ ਇਹਨਾਂ ਦਿਨਾਂ ਵਿੱਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕੀਤੇ ਜਾਂਦੇ ਹਨ ਅਤੇ 6 ਜੂਨ ਨੂੰ ਅਕਾਲ ਤਖਤ ਸਾਹਿਬ 'ਤੇ ਇਕੱਠੇ ਹੋ ਕੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਤੀਜੇ ਘੱਲੂਘਾਰੇ ਨੂੰ ਯਾਦ ਕਰਨਾ, ਸ਼ਹੀਦਾਂ ਨੂੰ ਪ੍ਰਣਾਮ ਕਰਨਾ ਸਾਡਾ ਹੱਕ ਵੀ ਹੈ ਅਤੇ ਸਾਡਾ ਫਰਜ ਵੀ। ਪਰ ਗੱਲ ਸਿਰਫ ਯਾਦ ਕਰਨ ਦੀ ਨਹੀਂ ਹੁੰਦੀ, ਅਸਲ ਗੱਲ ਤਾਂ ਉਸ ਯਾਦ ਦੀ ਪਵਿੱਤਰਤਾ ਨੂੰ ਬਹਾਲ ਰੱਖਣ ਦੀ ਹੁੰਦੀ ਹੈ। ਜੇਕਰ ਗੱਲ ਸਿਰਫ ਯਾਦ ਕਰਨ ਦੀ ਹੀ ਹੋਵੇ