ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਭਾਖਾ, ਸੱਭਿਆਚਾਰ ਅਤੇ ਸਾਹਿਤ ਦੇ ਪ੍ਰਚਾਰ-ਪ੍ਰਸਾਰ ਵਾਸਤੇ ਹੋਂਦ ਵਿੱਚ ਆਈ ਸੀ। ਇਸ ਅਦਾਰੇ ਦਾ ਮੁੱਖ ਮਨੋਰਥ ਪੰਜਾਬੀ ਭਾਖਾ ਨੂੰ ਸੰਚਾਰ ਦੇ ਮਾਧਿਅਮ ਵਜੋਂ ਸਥਾਪਤ ਕਰਨਾ ਸੀ ਪਰ ਪਿਛਲੇ ਕੁਝ ਸਮੇਂ ਤੋਂ ਯੂਨੀਵਰਸਿਟੀ ਆਪਣੇ ਮੂਲ ਉਦੇਸ਼ ਤੋਂ ਦੂਰ ਹੁੰਦੀ ਨਜਰ ਆ ਰਹੀ ਹੈ ਜਾਂ ਇਹ ਕਹਿ ਲਓ ਕਿ ਯੂਨੀਵਰਸਿਟੀ ਨੂੰ ਅੰਗਰੇਜੀ ਭਾਸ਼ਾ ਦੀ ਪਿਉਂਦ ਚੜਦੀ ਨਜਰ ਆ ਰਹੀ ਹੈ।