ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ ਸ਼ਹੀਦਾਂ ਅਤੇ ਖਾੜਕੂ ਸਿੰਘਾਂ ਦੀ ਗਲਤ ਪੇਸ਼ਕਾਰੀ ਕੀਤੀ ਗਈ ਹੈ, ਜੋ ਕਿ ਸੱਚ ਵੀ ਹੈ।
Tag: Stop Animation or Cartoon Movies on Sikh Gurus
ਸ਼ਹੀਦੀ ਸਭਾ ਦੌਰਾਨ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਫਿਲਮਾਂ ਬੰਦ ਕਰਕੇ ਪਰੰਪਰਾ ਵੱਲ ਪਰਤੇ ਜਥੇ
ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਜੁੜੀ ਸ਼ਹੀਦੀ ਸਭਾ ਦੀਰਾਨ ਕਈ ਜੱਥਿਆਂ ਵੱਲੋਂ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬਾਨ ਦਾ ਸਵਾਂਗ ਰਚਦੀਆਂ ਫਿਲਮਾਂ ਵਿਖਾਉਣੀਆਂ ਬੰਦ ਕਰਕੇ ਸਿੱਖ ਰਵਾਇਤ ਵੱਲ ਪਰਤਣ ਦਾ ਉਪਰਾਲਾ ਕੀਤਾ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਨੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ ਇਕ ਮਤੇ ਰਾਹੀਂ ਸਿੱਖ ਗੁਰੂ ਸਾਹਿਬਾਨ ਅਤੇ ਗੁਰੂ ਸਾਹਿਬਾਨ ਦੇ ਪਰਿਵਾਰਾਂ ਦਾ ਸਵਾਂਗ ਰਚਦੀਆਂ ਫਿਲਮਾਂ ਬਣਾਉਣ ਉੱਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ।
ਸੁਰਤਿ ਦੀ ਪ੍ਰਵਾਜ਼ ਅਤੇ ਬੁੱਤ ਪ੍ਰਸਤੀ
ਗੁਰੂ ਸਾਹਿਬਾਨ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਤਸਵੀਰਾਂ/ਫਿਲਮਾਂ ਬਣਾਉਣ ਦਾ ਯਤਨ ਕਰਨਾ ਮਹਾ ਪਾਪ ਕਰਨ ਦੇ ਤੁੱਲ ਹੈ। ਇਸ ਪਿੱਛੇ ਮੁੱਖ ਰੂਪ ਵਿਚ ਦੋ ਕਾਰਨ ਹਨ। ਪਹਿਲਾ, ਭਾਈ ਗੁਰਦਾਸ ਜੀ ਆਖਦੇ ਹਨ ਕਿ “ਗੁਰ ਮੂਰਤਿ ਗੁਰ ਸਬਦੁ ਹੈ”। ਸੋ ਜੇਕਰ ਗੁਰੂ ਦਾ ਸਰੂਪ ਸ਼ਬਦ ਰੂਪ ਹੈ ਤਾਂ ਸ਼ਬਦ ਗੁਰੂ ਦੇ ਗਿਣਤੀਆਂ ਤੋਂ ਰਹਿਤ ਬ੍ਰਹਿਮੰਡੀ ਸਰੀਰ ਨੂੰ...
ਫਿਲਮਾਂ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚਣ ਦੇ ਕੁਰਾਹੇ ਵਿਰੁੱਧ ਸਿਧਾਂਤਕ ਪੱਖ ਪੇਸ਼ ਕਰਦੀ ਕਿਤਾਬ
ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ਦਾ ਮਾਮਲਾ – ਕੁਝ ਅਹਿਮ ਨੁਕਤੇ
ਸਿੱਖੀ ਵਿੱਚ ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਫੋਟੋਆਂ ਆਦਿ ਦੀ ਬਿਲਕੁਲ ਮਨਾਹੀ ਹੈ। ਸਿੱਖ ਕੇਵਲ ਸ਼ਬਦ ਦਾ ਹੀ ਪੁਜਾਰੀ ਹੈ ਪੂਜਾ ਅਕਾਲ ਕੀ ਪਰਚਾ ਸ਼ਬਦ ਕਾ ਦੀਦਾਰ ਖਾਲਸੇ ਕਾ ਅਨੁਸਾਰ, ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਤਸਵੀਰਾ ਬਨਾਕੇ ਬਿਪਰਵਾਦ ਅਤੇ ਡੇਰਾਵਾਦ ਲੋਕਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਅਗਿਆਨਤਾ ਦੇ ਖੂਹ ਵਿੱਚ ਸੁੱਟਿਆ ਜਾ ਰਿਹਾ ਹੈ।
ਫਿਲਮ ਦਾਸਤਾਨ-ਏ-ਸਰਹਿੰਦ ਵਿਵਾਦ: ਸ਼੍ਰੋਮਣੀ ਕਮੇਟੀ ਰੱਦ ਕਰੇ, ਡਾਇਰੈਕਟਰ ਵਾਪਿਸ ਲਵੇ : ਦਲ ਖਾਲਸਾ
ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਅਤੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹਿੰਦ ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਐਨੀਮੇਸ਼ਨ ਰਾਹੀ ਫਿਲਮਾਇਆ ਗਿਆ ਹੈ ਦਾ ਸਿੱਖ ਸਮਾਜ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਕੈਨੇਡਾ ਦੇ ਸਿਨੇਮਿਆਂ ਵਿੱਚ ਨਹੀਂ ਲੱਗੇਗੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ; ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ
ਕੈਨੇਡਾ ਵਿਚਲੇ ਸਿੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਉੱਦਮ ਸਦਕਾ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਕਨੇਡਾ ਦੇ ਸਿਨੇਮਿਆਂ ਵੱਲੋਂ ਨਹੀਂ ਚਲਾਈ ਜਾਵੇਗੀ।
ਦਾਸਤਾਨ ਏ ਸਰਹਿੰਦ ਫਿਲਮ ਬੰਦ ਕਰਵਾਉਣੀ ਕਿਉਂ ਜ਼ਰੂਰੀ ਹੈ ?
ਆਧੁਨਿਕਤਾ ਅਤੇ ਤਰਕਸ਼ੀਲਤਾ ਕਾਰਨ ਕਈ ਵਾਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਸਾਨੂੰ ਆਪਣਾ ਪ੍ਰਚਾਰ ਸਮੇਂ ਦਾ ਹਾਣੀ ਬਣਾਉਣ ਲਈ ਨਵੀਆਂ ਜੁਗਤਾਂ ਅਪਣਾਉਣੀਆਂ ਚਾਹੀਦੀਆਂ ਹਨ। ਨਵੀਆਂ ਜੁਗਤਾਂ ਅਪਨਾਉਣ ਵਿੱਚ ਕੋਈ ਹਰਜ ਨਹੀਂ ਹੈ ਪਰ ਜੇਕਰ ਉਹ ਕੇਵਲ ਮਨ ਦੀ ਉਡਾਰੀ ਉੱਤੇ ਕੇਂਦ੍ਰਿਤ ਹਨ ਅਤੇ ਉਸ ਨੂੰ ਪਹਿਲ ਦਿੰਦੀਆਂ ਹਨ ਤਾਂ ਇਹ ਜੁਗਤਾਂ ਇਕ ਬੱਚੇ ਨੂੰ ਦੂਜੇ, ਤੀਜੇ ਦਰਜੇ ਦੀ ਧਾਰਮਿਕਤਾ ਤੋਂ ਵੱਧ ਹੋਰ ਕੁਝ ਨਹੀਂ ਦੇ ਸਕਦੀਆਂ।