ਇਹ ਮਹਿਜ ਇਕ ਅੱਧ ਮਾਮਲੇ ਜਾਂ ਘਟਨਾ ਦੀ ਗੱਲ ਨਹੀਂ ਹੈ। ਇਹ ਮਹਿਜ ਗ੍ਰਿਫਤਾਰੀਆਂ ਦੀ ਲੜੀ ਜਾਂ ਘਟਨਾਕ੍ਰਮ ਨਹੀਂ ਹੈ। ਬਲਕਿ ਇਹ ਇਕ ਤਰ੍ਹਾਂ ਨਾਲ ਸਿੱਖਾਂ ਦੇ ਸਵੈ ਦੇ ਪ੍ਰਗਟਾਵੇ ਤੇ ਸਰਗਰਮੀ ਨੂੰ ਦਬਾਉਣ ਦੀ ਬਕਾਇਦਾ ਕਵਾਇਦ ਤੇ ਵਰਤਾਰਾ ਹੈ। ਇਸ ਦਾ ਟਾਕਰਾ ਕਰਨ ਲਈ ਇਹ ਜਰੂਰ ਹੈ ਕਿ ਇਸ ਨੂੰ ਵਿਆਪਕ ਚੌਖਟੇ ਵਿਣ ਰੱਖ ਕੇ ਵੇਖੀਏ, ਘੋਖੀਏ ਅਤੇ ਸਮਝੀਏ, ਤੇ ਇਸ ਦੀ ਹਕੀਕਤ ਨੂੰ ਉਜਾਗਰ ਕਰੀਏ।