Tag: Teeja Ghallughara (June 1984)

Home » Teeja Ghallughara (June 1984)
ਘੱਲੂਘਾਰੇ ਦੇ 40 ਸਾਲ: ਦਿੱਲੀ ਦਰਬਾਰ ਦਾ ਬਿਜਾਲੀ ਜ਼ਬਰ ਅਤੇ ਸਿੱਖ
Post

ਘੱਲੂਘਾਰੇ ਦੇ 40 ਸਾਲ: ਦਿੱਲੀ ਦਰਬਾਰ ਦਾ ਬਿਜਾਲੀ ਜ਼ਬਰ ਅਤੇ ਸਿੱਖ

ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ), ਸ੍ਰੀ ਅਕਾਲ ਤਖਤ ਸਾਹਿਬ ਅਤੇ 701 ਦੇ ਕਰੀਬ ਹੋਰਨਾਂ ਗੁਰਧਾਮਾਂ ਉੱਤੇ ਦਿੱਲੀ ਦਰਬਾਰ ਵੱਲੋਂ ਫੌਜੀ ਹਮਲਾ ਕਰਕੇ ਵਰਤਾਇਆ ਗਿਆ ਤੀਜਾ ਘੱਲੂਘਾਰਾ ਸਿੱਖ ਯਾਦ ਵਿਚ ਇਕ ਅਮਿਟ ਵਰਤਾਰਾ ਹੈ2। ਖਾੜਕੂ ਸੰਘਰਸ਼ ਤੋਂ ਬਾਅਦ ਲੰਘੇ ਦਹਾਕਿਆਂ ਦੌਰਾਨ ਵੱਖ-ਵੱਖ ਤਰ੍ਹਾਂ ਦੇ ਹਾਲਾਤ ਉੱਭਰੇ ਜਿਸ ਵਿਚ ਕਦੇ ਮਨੁੱਖੀ ਹੱਕਾਂ ਦੀਆਂ ਉਲੰਘਣਾਵਾਂ,...

Akal Takht Sahib after June 1984 attack by Indian Army
Post

ਜੂਨ 1984 ਦੀ ਕਵਿਤਾ ਦੀਆਂ ਪੈੜਾਂ…

ਸ: ਇੰਦਰਪ੍ਰੀਤ ਸਿੰਘ ਸੰਗਰੂਰ ਦੀ ਇਹ ਲਿਖਤ "ਜੂਨ 1984 ਦੀ ਕਵਿਤਾ ਦੀਆਂ ਪੈੜਾਂ" ਅਫਜ਼ਲ ਅਹਿਸਨ ਰੰਧਾਵਾ ਦੀ ਕਵਿਤਾ "ਨਵਾਂ ਘੱਲੂਘਾਰਾ" ਦੀ ਭਾਵਪੂਰਤ ਪੜਚੋਲ ਕਰਦੀ ਹੈ। ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਲਿਖੀ ਇਹ ਲਿਖਤ ਦਰਸਾਉਂਦੀ ਹੈ ਕਿ ਕਿਵੇਂ ਲਹਿੰਦੇ ਪੰਜਾਬ ਵਿਚ ਬੈਠੇ ਕਵੀ ਅਫਜ਼ਲ ਅਹਿਸਨ ਰੰਧਾਵਾ ਦੇ ਮਨ ਦੇ ਜੂਨ 1984 ਦੇ ਘੱਲੂਘਾਰੇ ਦੀ ਚੀਸ ਮਹਿਸੂਸ ਕੀਤੀ ਸੀ ਜਿਸ ਨੂੰ ਉਹਨਾ 9 ਜੂਨ 1984 ਨੂੰ ਲਿਖੀ "ਨਵਾਂ ਘੱਲੂਘਾਰਾ" ਕਵਿਤਾ ਵਿਚ ਬਿਆਨ ਕੀਤਾ ਸੀ।

ਘੱਲੂਘਾਰਾ ਜੂਨ 84: ਵੱਖ-ਵੱਖ ਗੁਰਦੁਆਰਿਆਂ ‘ਤੇ ਹੋਏ ਫੌਜੀ ਹਮਲਿਆਂ ਦੀ ਵਿਥਿਆ (ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)
Post

ਘੱਲੂਘਾਰਾ ਜੂਨ 84: ਵੱਖ-ਵੱਖ ਗੁਰਦੁਆਰਿਆਂ ‘ਤੇ ਹੋਏ ਫੌਜੀ ਹਮਲਿਆਂ ਦੀ ਵਿਥਿਆ (ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)

ਸਿੱਖ ਪਿਛਲੀਆਂ ਸਦੀਆਂ ਵਿੱਚ ਜਰਵਾਣਾ ਰੂਪ ਧਾਰ ਚੁੱਕੀ ਤੁਰਕ, ਅਫਗਾਨ, ਫ਼ਿਰੰਗੀ ਰਾਜ-ਹਉਂ ਨਾਲ ਸੰਘਰਸ਼ ਕਰਦੇ ਰਹੇ ਹਨ ਪਰ ਬਿਪਰ ਰਾਜ-ਹਉਂ ਨਾਲ ਪਹਿਲੀ ਵਾਰ ਸਿੱਖਾਂ ਦਾ ਸਿੱਧਾ ਵਾਅ-ਵਾਸਤਾ ਪਿਆ। ਗੁਰੂ ਨਾਨਕ ਪਾਤਿਸਾਹ ਦੇ ਵੇਲੇ ਤੋਂ ਹੀ ਬਿਪਰ ਅਤੇ ਗੁਰਮਤਿ ਵਿਚਾਰਧਾਰਾ ਦਾ ਟਕਰਾਅ ਸ਼ੁਰੂ ਹੋ ਗਿਆ ਸੀ ਪਰ 1947 ਤੋਂ ਬਾਅਦ ਜਦੋਂ ਬਿਪਰ ਨੂੰ ਤਖਤ ਮਿਲ ਗਿਆ ਫਿਰ ਇਸ ਨੇ ਸਾਰੇ ਪਸਾਰਾਂ ਵਿੱਚ ਆਪਣਾ ਹਮਲਾ ਤੇਜ਼ ਕਰ ਦਿੱਤਾ। ਸਮੇਂ ਦੇ ਤਖਤਾਂ ਨਾਲ ਸਿੱਖ ਪਹਿਲਾਂ ਵੀ ਲੜ੍ਹਦੇ ਰਹੇ ਹਨ ਪਰ ਇਸ ਵਾਰ ਦੇ ਮਨੋਵਿਗਿਆਨਕ ਅਸਰ ਪਹਿਲਾਂ ਨਾਲੋਂ ਬਿਲਕੁਲ ਵੱਖਰੇ ਅਤੇ ਘਾਤਕ ਹਨ। ਇਕ ਤਾਂ ਇਸ ਵਾਰ ਹਮਲਾਵਰ ਕਿਤੋਂ ਬਾਹਰੀ ਖਿੱਤੇ ’ਚੋਂ ਨਹੀਂ ਆਇਆ ਸਗੋਂ ਇੱਥੋਂ ਦੇ ਸਥਾਨਿਕ ਮੱਤ ਵਾਲੇ ਹੀ ਹਮਲਾਵਰ ਹੋਏ ਜਿਸ ਵਰਤਾਰੇ ਦੀ ਸਿੱਖਾਂ ਦਾ ਵੱਡਾ ਹਿੱਸਾ ਆਸ ਨਹੀਂ ਸੀ ਕਰਦਾ ਅਤੇ ਦੂਸਰਾ ਵਰਤਮਾਨ ਸਟੇਟ ਨੇ ਮਨੋਵਿਗਿਆਨਕ ਹਮਲਾ ਡੂੰਘਾ ਕਰਨ ਲਈ ਬਹੁਤ ਜਿਆਦਾ ਤਰੱਕੀ ਵੀ ਕਰ ਲਈ ਹੈ। ਜਦੋਂ ਵਿਚਾਰਾਂ ਦਾ ਫਰਕ ਦੁਸ਼ਮਣੀ ਵਿੱਚ ਬਦਲ ਜਾਵੇ ਅਤੇ ਦੁਸ਼ਮਣੀ ਇੱਥੋਂ ਤੱਕ ਪਹੁੰਚ ਜਾਵੇ ਕਿ ਉਹ ਨਸਲਕੁਸ਼ੀ ਵਿੱਚ ਬਦਲ ਜਾਵੇ ਤਾਂ ਇਸ ਦੇ ਕਾਰਨ ਸਧਾਰਨ ਨਹੀਂ ਹੁੰਦੇ। ਇਹ ਲੜ੍ਹਾਈ ਮੁਕਤੀ ਦੇ ਵੱਖੋ-ਵੱਖਰੇ ਰਾਹ ਹੋਣ ਕਾਰਨ (ਭਾਵ ਧਰਮਾਂ ਦੀ ਲੜ੍ਹਾਈ) ਸਗੋਂ ਇਹ ਹਮਲਾ ਪਦਾਰਥਕ ਅਧਾਰ ਵਾਲੇ ਬਿਪਰ (ਅਧਰਮੀ) ਨੇ ਰੂਹਾਨੀ ਮਾਰਗ ਉੱਤੇ ਚੱਲਣ ਵਾਲੇ ਗੁਰਮੁਖਾਂ (ਧਰਮੀਆਂ) ਉੱਤੇ ਕੀਤਾ।